(Source: ECI/ABP News/ABP Majha)
Punjab news: 2 ਈਸਾਈ ਪਰਿਵਾਰਾਂ ਨੇ ਆਪਸੀ ਲੜਾਈ ਵਿੱਚ ਗੁਰੂਘਰ ਦੀ ਕੀਤੀ ਭੰਨਤੋੜ, ਸੰਗਤ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਗੁਰਦੁਆਰਾ ਸਿੰਘ ਸਭਾ ਨੂਰਪੁਰ ਦੀ ਕਮੇਟੀ ਵੱਲੋਂ ਕਿਹਾ ਗਿਆ ਹੈ ਈਸਾਈ ਪਰਿਵਾਰ ਵੱਲੋਂ ਜਾਣਬੁੱਝ ਕੇ ਗੁਰੂਘਰ ਦੀ ਬੇਅਦਬੀ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਰਿਪੋਰਟਰ..... ਸਤਨਾਮ ਸਿੰਘ ਬਟਾਲਾ
Punjab News: ਬਟਾਲਾ ਪੁਲਿਸ ਅਧੀਨ ਪੈਂਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕੀ ਪਿੰਡ ਨੂਰਪੁਰ ਵਿੱਚ ਬੀਤੀ ਰਾਤ ਦੋ ਈਸਾਈ ਪਰਿਵਾਰਾਂ ਦੀ ਲੜਾਈ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਇਹ ਝਗੜਾ ਰਾਤ ਕਰੀਬ 10 ਵਜੇ ਹੋਇਆ, ਇਹ ਕਲੇਸ਼ ਇਨ੍ਹਾਂ ਵਧ ਕਿ ਇਨ੍ਹਾਂ ਨੇ ਗੁਰੂਘਰ ਤੱਕ ਨੂੰ ਨਹੀਂ ਬਖਸ਼ਿਆ ਤੇ ਉਸ ਦੀ ਭੰਨਤੋੜ ਕੀਤੀ।
ਜਾਣਕਾਰੀ ਮੁਤਾਬਕ, ਇੱਕ ਪਰਿਵਾਰ ਦੇ ਮੈਂਬਰਾਂ ਵੱਲੋਂ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ 'ਤੇ ਚੜ ਕੇ ਦੂਜੇ ਪਰਿਵਾਰ ਦੇ ਉੱਪਰ ਇੱਟਾਂ ਰੋੜੇ ਸੁੱਟੇ ਗਏ ਤੇ ਇਸ ਦੇ ਜਵਾਬ ਵਿੱਚ ਦੂਜੀ ਧਿਰ ਵੱਲੋਂ ਵੀ ਗੁਰੂਘਰ ਉੱਤੇ ਇੱਟਾਂ-ਰੋੜਿਆਂ ਨਾਲ ਹਮਲਾ ਕੀਤਾ ਗਿਆ।
ਈਸਾਈ ਪਰਿਵਾਰ ਨੇ ਜਾਣਬੁੱਝ ਕੇ ਕੀਤੀ ਗੁਰੂਘਰ ਦੀ ਬੇਅਦਬੀ
ਇਸ ਬਾਬਤ ਗੁਰਦੁਆਰਾ ਸਿੰਘ ਸਭਾ ਨੂਰਪੁਰ ਦੀ ਕਮੇਟੀ ਵੱਲੋਂ ਕਿਹਾ ਗਿਆ ਹੈ ਈਸਾਈ ਪਰਿਵਾਰ ਵੱਲੋਂ ਜਾਣਬੁੱਝ ਕੇ ਗੁਰੂਘਰ ਦੀ ਬੇਅਦਬੀ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਹ ਘਟਨਾ ਸੁਣਦਿਆਂ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲਾ ਆਗੂ ਗੁਰਪ੍ਰੀਤ ਸਿੰਘ ਖਾਨਪੁਰ ਅਤੇ ਸਤਿਕਾਰ ਕਮੇਟੀ ਦੇ ਆਗੂ ਸਤਨਾਮ ਸਿੰਘ ਸਮਸਾ ਵੀ ਸਾਥੀਆਂ ਸਮੇਤ ਪਹੁੰਚੇ
SGPC ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ
ਓੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਨੂੰ ਮੰਦਭਾਗੀ ਦਸਦੇ ਹੋਏ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਐਸੇ ਗੁਨਾਹਗਾਰਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ
ਇਸ ਤੋਂ ਬਾਅਦ ਮੌਕੇ ਉੱਤੇ ਪਹੁੰਚੇ ਡੀਐਸਪੀ ਰਜੇਸ਼ ਕੱਕੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਬਿਆਨਾਂ ਤੇ ਸੀਸੀਟੀ ਫੁਟੇਜ ਮੁਤਾਬਕ ਜੋ ਵੀ ਦੋਸ਼ੀ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।