(Source: ECI/ABP News/ABP Majha)
Sidhu Moosewala: ਮੂਸੇਵਾਲਾ ਦੇ ਕਾਤਲਾਂ ਨੂੰ ਪਨਾਹ ਦੇਣ ਵਾਲਾ 2 ਦਿਨਾਂ ਪੁਲਿਸ ਰਿਮਾਂਡ 'ਤੇ, ਗੈਂਗਸਟਰ ਜੋਗੇ ਦਾ ਰਿਹਾ ਸੀ ਆ ਰੋਲ
Moosewala murder case : ਜੋਗਿੰਦਰ ਸਿੰਘ ਉਰਫ਼ ਜੋਗਾ ਜਿਸ ਦੀ ਉਮਰ 32 ਸਾਲ ਹੈ ਜੀਂਦ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਸਬੰਧ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਦੱਸੇ ਜਾਂਦੇ ਹਨ। ਮੌਜੂਦਾ ਸਮੇਂ ਜੋਗਿੰਦਰ ਸਿੰਘ..
ਮਾਨਸਾ : ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਹਰਿਆਣਾ ਤੋਂ ਲਿਆਂਦੇ ਗੈਂਗਸਟਰ ਦਾ ਮਾਨਸਾ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਮਿਲ ਗਿਆ ਹੈ। ਪੰਜਾਬ ਪੁਲਿਸ ਨੇ ਹਰਿਆਣਾ ਦੇ ਗੁੜਗਾਓਂ ਤੋਂ ਜੋਗਿੰਦਰ ਸਿੰਘ ਉਰਫ਼ ਜੋਗਾ ਨੂੰ ਮਾਨਸਾ ਲਿਆਂਦਾ ਹੈ। ਜੋਗਿੰਦਰ ਸਿੰਘ ਉਰਫ਼ ਜੋਗਾ ਨੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸ਼ੂਟਰਾਂ ਨੂੰ ਵਾਰਦਾਤ ਮਗਰੋਂ ਪਨਾਹ ਦਿੱਤੀ ਸੀ।
ਜੋਗਿੰਦਰ ਸਿੰਘ ਉਰਫ਼ ਜੋਗਾ ਨੂੰ ਬੀਤੇ ਦਿਨ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਅਤੇ ਪੁਲਿਸ ਨੇ ਰਿਮਾਂਡ ਹਾਸਲ ਕੀਤਾ ਸੀ। ਮਾਨਸਾ ਪੁਲਿਸ ਨੂੰ ਜੋਗਿੰਦਰ ਸਿੰਘ ਉਰਫ਼ ਜੋਗਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੀ ਰੇਕੀ ਕਰਨ ਅਤੇ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਹਰਿਆਣਾ ਮਾਡਿਊਲ ਦੇ ਸ਼ੂਟਰਾਂ ਨੂੰ ਪਨਾਹ ਦੇਣ ਦੇ ਮਾਮਲੇ ਵਿੱਓ ਲੋੜੀਂਦਾ ਸੀ।
ਜੋਗਿੰਦਰ ਸਿੰਘ ਉਰਫ਼ ਜੋਗਾ ਜਿਸ ਦੀ ਉਮਰ 32 ਸਾਲ ਹੈ ਜੀਂਦ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਸਬੰਧ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਦੱਸੇ ਜਾਂਦੇ ਹਨ। ਮੌਜੂਦਾ ਸਮੇਂ ਜੋਗਿੰਦਰ ਸਿੰਘ ਉਰਫ਼ ਜੋਗਾ ਗੁੜਗਾਓਂ ਦੀ ਜੇਲ੍ਹ ਵਿੱਚ ਬੰਦ ਹੈ। ਜਿਥੋਂ ਮਾਨਸਾ ਪੁਲਿਸ ਉਸ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਹੈ।
ਜੋਗਿੰਦਰ ਸਿੰਘ ਉਰਫ਼ ਜੋਗਾ 'ਤੇ ਮਾਨਸਾ ਦੀ ਸੀਆਈਏ ਥਾਣੇ ਚੋਂ ਦੀਪਕ ਟੀਨੁੰ ਨੁੰ ਭੱਜਣ ਵਿੱਚ ਮਦਦ ਕਰਨ ਦਾ ਵੀ ਦੋਸ਼ ਹੈ। ਪੁਲਿਸ ਅਨੁਸਾਰ ਜੋਗਿੰਦਰ ਸਿੰਘ ਉਰਫ਼ ਜੋਗਾ 'ਤੇ ਹਰਿਆਣਾ ਦੇ ਵੱਖ ਵੱਖ ਥਾਣਿਆਂ ਵਿੱਚ ਗੰਭੀਰ ਦੋਸ਼ਾਂ ਤਹਿਤ 14 ਤੋਂ 15 ਕੇਸ ਦਰਜ ਹਨ ਜਿਸ ਕਰਕੇ ਉਹ ਗੁੜਗਾਓਂ ਜੇਲ੍ਹ ਵਿੱਚ ਬੰਦ ਸੀ। ਹੁਣ ਮਾਨਸਾ ਪੁਲਿਸ ਅੜਿੱਕੇ ਚੜ੍ਹ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇਹ ਵੀ ਪੜ੍ਹੋ : - 700 ਬੱਚਿਆਂ ਨੂੰ ਜਾਅਲੀ ਆਫਰ ਲੈਟਰ ਦੇ ਕੈਨੇਡਾ ਭੇਜਣ ਵਾਲਾ ਗ੍ਰਿਫ਼ਤਾਰ
- ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
- ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
- Android ਫੋਨ ਲਈ ਕਲਿਕ ਕਰੋ
- Iphone ਲਈ ਕਲਿਕ ਕਰੋ