ਪਟਿਆਲਾ: ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ 'ਚ ਪੁਲਿਸ ਨੇ ਗ੍ਰਿਫਤਾਰ ਕੀਤੇ ਪੰਜ ਮੁਲਜ਼ਮਾਂ ਨੂੰ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਪੰਜ ਮੁਲਜ਼ਮਾਂ ਦੇ ਪੁਲਿਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰਨ ਦੇ ਹੁਕਮ ਦਿੱਤੇ ਹਨ।
ਦੱਸਣਯੋਗ ਹੈ ਕਿ ਪਟਿਆਲਾ ਪੁਲਿਸ ਨੇ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਵਿਚ ਹੁਣ ਤਕ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਪਹਿਲਾਂ ਹੀ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਗੁਰਸੇਵਕ ਸਿੰਘ, ਹਵਾਲਾਤੀ ਮਨਿੰਦਰ ਸਿੰਘ ਦੇ ਨਾਲ-ਨਾਲ ਲਖਵੀਰ ਸਿੰਘ, ਹਰਪ੍ਰੀਤ ਸਿੰਘ, ਅਤੇ ਜਸਪ੍ਰੀਤ ਸਿੰਘ ਸ਼ਾਮਲ ਹਨ।
ਬਚਾਅ ਪੱਖ ਦੇ ਵਕੀਲ ਬਲਜਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਦੋ ਵਾਰ ਰਿਮਾਂਡ ਹਾਸਲ ਕੀਤਾ, ਪਰ ਹਾਲੇ ਤਕ ਕੁਝ ਵੀ ਬਰਾਮਦ ਨਹੀਂ ਕਰ ਸਕੀ। ਅਜਿਹੇ ਵਿੱਚ ਉਨ੍ਹਾਂ ਇਸ ਵਾਰ ਰਿਮਾਂਡ ਦਾ ਵਿਰੋਧ ਕੀਤਾ, ਪਰ ਅਦਾਲਤ ਨੇ ਪੰਜ ਮੁਲਜ਼ਮਾਂ ਨੂੰ ਮੁੜ ਤੋਂ ਦੋ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ।
ਡੇਰਾ ਪ੍ਰੇਮੀ ਬਿੱਟੂ ਕਤਲ ਕੇਸ 'ਚ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤੇ 5 ਮੁਲਜ਼ਮ, ਫਿਰ ਵਧਿਆ ਰਿਮਾਂਡ
ਏਬੀਪੀ ਸਾਂਝਾ
Updated at:
29 Jun 2019 02:25 PM (IST)
ਪਟਿਆਲਾ ਪੁਲਿਸ ਨੇ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਵਿਚ ਹੁਣ ਤਕ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਪਹਿਲਾਂ ਹੀ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਗੁਰਸੇਵਕ ਸਿੰਘ, ਹਵਾਲਾਤੀ ਮਨਿੰਦਰ ਸਿੰਘ ਦੇ ਨਾਲ-ਨਾਲ ਲਖਵੀਰ ਸਿੰਘ, ਹਰਪ੍ਰੀਤ ਸਿੰਘ, ਅਤੇ ਜਸਪ੍ਰੀਤ ਸਿੰਘ ਸ਼ਾਮਲ ਹਨ।
- - - - - - - - - Advertisement - - - - - - - - -