Punjab News: ਪੰਜਾਬ ਦੇ ਬਦਨਾਮ ਡਰੱਗ ਮਾਫੀਆ ਅਕਸ਼ੇ ਛਾਬੜਾ ਤੇ ਜਸਪਾਲ ਸਿੰਘ ਉਰਫ ਗੋਲਡੀ ਨੂੰ NCB ਨੇ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ਤਸਕਰਾਂ ਨੂੰ ਉਨ੍ਹਾਂ ਦੀਆਂ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਜਾਵੇਗਾ।
ਅਕਸ਼ੈ ਛਾਬੜਾ ਤੇ ਜਸਪਾਲ ਗੋਲਡੀ ਦੋਵੇਂ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਗ਼ੈਰ ਕਾਨੂੰਨੀ ਗਤੀਵਿਧੀਆਂ ਤੇ ਨਸ਼ਾ ਤਸਕਰੀ ਨੂੰ ਅੰਜਾਮ ਦੇ ਰਹੇ ਹਨ। ਨਤੀਜੇ ਵਜੋਂ ਅਕਸ਼ੈ ਛਾਬੜਾ ਵਿਰੁੱਧ ਐਨਡੀਪੀਐਸ ਐਕਟ ਤਹਿਤ 03 ਵਾਧੂ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਜਸਪਾਲ ਸਿੰਘ ਉਰਫ਼ ਗੋਲਡੀ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ 01 ਵਾਧੂ ਐਫਆਈਆਰ ਦਰਜ ਕੀਤੀ ਗਈ ਹੈ।
ਵਰਨਣਯੋਗ ਹੈ ਕਿ ਤਿੰਨ ਦਿਨ ਪਹਿਲਾਂ ਲੁਧਿਆਣਾ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਕੁਝ ਨਸ਼ਾ ਤਸਕਰਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਤਬਦੀਲ ਕਰ ਰਹੀ ਹੈ। ਇਸ ਕਾਰਨ ਜੇ ਉਨ੍ਹਾਂ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਮਾਰਚ 2023 ਤੋਂ ਜੇਲ੍ਹ ਵਿੱਚ ਬੰਦ ਹੈ ਅੰਮ੍ਰਿਤਪਾਲ ਸਿੰਘ
ਅੰਮ੍ਰਿਤਪਾਲ ਸਿੰਘ ਪਿਛਲੇ ਸਾਲ ਮਾਰਚ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਤਿੰਨ ਸਾਥੀਆਂ ਦੀ ਹਿਰਾਸਤ ਦੀ ਮਿਆਦ 24 ਜੁਲਾਈ ਨੂੰ ਖ਼ਤਮ ਹੋਣੀ ਸੀ, ਜਦੋਂ ਕਿ ਛੇ ਹੋਰ ਸਾਥੀਆਂ ਦੀ ਹਿਰਾਸਤ ਦੀ ਮਿਆਦ 18 ਜੂਨ ਨੂੰ ਖ਼ਤਮ ਹੋਣੀ ਸੀ। ਅੰਮ੍ਰਿਤਪਾਲ ਸਮੇਤ 9 ਹੋਰ ਦੋਸ਼ੀਆਂ ਦੀ ਐਨਐਸਏ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।