Police encounter: ਫਿਰੋਜ਼ਪੁਰ ਵਿੱਚ ਪੁਲਿਸ ਮੁਕਾਬਲੇ ਦੌਰਾਨ 2 ਨਸ਼ਾ ਤਸਕਰ ਹਲਾਕ, ਇੱਕ ਜ਼ਖਮੀ, ਇੱਕ ਮੁਲਾਜ਼ਮ ਵੀ ਜ਼ਖਮੀ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਜੇਕਰ ਸੂਬੇ ਵਿੱਚ ਕੋਈ ਅਪਰਾਧ ਕਰਦਾ ਹੈ ਤਾਂ ਧਿਆਨ ਰੱਖੋ ਕਿ ਉਸ ਦੇ ਅਗਲੇ ਚੌਕ ਤੱਕ ਪਹੁੰਚਣ ਦੀ ਕੋਈ ਗਾਰੰਟੀ ਨਹੀਂ ਹੈ।
Punjab Police: ਫ਼ਿਰੋਜ਼ਪੁਰ ਦੇ ਜ਼ੀਰਾ ਵਿੱਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਇਸ ਵਿੱਚ ਕਰਾਸ ਫਾਇਰਿੰਗ ਵਿੱਚ ਸੰਦੀਪ ਅਤੇ ਗੋਰਾ ਨਾਮਕ ਤਸਕਰ ਦੀ ਮੌਤ ਹੋ ਗਈ। ਅਨਮੋਲ ਨਾਂਅ ਦਾ ਤਸਕਰ ਜ਼ਖਮੀ ਹੋ ਗਿਆ। ਬਦਮਾਸ਼ਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਹੋਏ ਹਨ। ਨਸ਼ਾ ਤਸਕਰ ਸਵਿਫਟ ਕਾਰ ਵਿੱਚ ਸਫਰ ਕਰ ਰਹੇ ਸਨ। ਐਸਟੀਐਫ ਨੇ ਉਨ੍ਹਾਂ ਨੂੰ ਜੀਰਾ-ਤਲਵੰਡੀ ਰੋਡ ’ਤੇ ਘੇਰ ਲਿਆ। ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਨਸ਼ਾ ਤਸਕਰ ਮੋਗਾ ਦਾ ਰਹਿਣ ਵਾਲੇ ਹਨ। ਉਹ ਇੱਥੋਂ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾ ਰਹੇ ਸਨ।
ਪੁਲਿਸ ਟੀਮ ਨੂੰ ਦੇਖ ਕੇ ਗੋਲੀਆਂ ਚਲਾ ਦਿੱਤੀਆਂ
ਪੁਲਿਸ ਅਨੁਸਾਰ ਉਹ ਪਿਛਲੇ ਕਾਫੀ ਸਮੇਂ ਤੋਂ ਇਲਾਕੇ ਵਿੱਚ ਸਰਗਰਮ ਸਨ। ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਉਨ੍ਹਾਂ ਨੂੰ ਰੁਕਣ ਲਈ ਕਿਹਾ ਪਰ ਉਹ ਫਰਾਰ ਹੋਣ ਲੱਗੇ। ਇਸ ਤੋਂ ਬਾਅਦ ਪੁਲਿਸ ਟੀਮ ਨੂੰ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜ਼ੀਰਾ ਹਸਪਤਾਲ ਭੇਜ ਦਿੱਤਾ ਗਿਆ ਹੈ। ਜ਼ਖਮੀ ਅਨਮੋਲ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਅਨਮੋਲ ਅਤੇ ਸੰਦੀਪ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਅਗਲੇ ਚੌਕ ਤੱਕ ਜਾਣ ਦੀ ਗਾਰੰਟੀ ਨਹੀਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਜੇਕਰ ਸੂਬੇ ਵਿੱਚ ਕੋਈ ਅਪਰਾਧ ਕਰਦਾ ਹੈ ਤਾਂ ਧਿਆਨ ਰੱਖੋ ਕਿ ਉਸ ਦੇ ਅਗਲੇ ਚੌਕ ਤੱਕ ਪਹੁੰਚਣ ਦੀ ਕੋਈ ਗਾਰੰਟੀ ਨਹੀਂ ਹੈ। ਉਸ ਦੇ ਬਿਆਨ ਤੋਂ ਬਾਅਦ ਪੰਜਾਬ ਪੁਲਿਸ ਨੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੋਹਾਲੀ ਤੋਂ ਇਲਾਵਾ ਲੁਧਿਆਣਾ, ਜਲੰਧਰ ਸਮੇਤ ਕਈ ਥਾਵਾਂ 'ਤੇ ਗੈਂਗਸਟਰਾਂ ਦੇ ਐਨਕਾਊਂਟਰ ਸ਼ੁਰੂ ਹੋ ਗਏ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।