Punjab Police: ਮੂਸੇਵਾਲਾ ਕਤਲ ਕਾਂਡ 'ਚ 2 ਗੈਂਗਸਟਰ ਗ੍ਰਿਫ਼ਤਾਰ, ਕਾਤਲਾਂ ਨੂੰ ਲੁਕਣ ‘ਚ ਕੀਤੀ ਸੀ ਮਦਦ, ਜਾਣੋ ਹਰ ਜਾਣਕਾਰੀ
ਡੀਜੀਪੀ ਯਾਦਵ ਨੇ ਕਿਹਾ ਕਿ ਮਨਦੀਪ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਈਆਂ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
Punjab News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਭਗੌੜੇ ਦੋ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਮਨਦੀਪ ਸਿੰਘ ਅਤੇ ਜਤਿੰਦਰ ਸਿੰਘ ਲਗਾਤਾਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।
In a breakthrough, #AGTF Punjab has arrested two operatives: Mandeep Singh & Jatinder Singh of Lawrence Bishnoi & Goldy Brar Gang
— DGP Punjab Police (@DGPPunjabPolice) February 3, 2024
Mandeep had provided hideouts to the accused involved in Sidhu Moosewala's murder and also facilitated the escape of Gangster Deepak Tinu in 2017 1/3 pic.twitter.com/8IarMLvKBP
ਡੀਜੀਪੀ ਯਾਦਵ ਨੇ ਕਿਹਾ ਕਿ ਮਨਦੀਪ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਈਆਂ ਸਨ। ਉਨ੍ਹਾਂ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਵੀ ਮਦਦ ਕੀਤੀ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਈ ਕੇਸ ਦਰਜ ਹਨ।
29 ਮਈ 2022 ਨੂੰ ਕੀਤਾ ਗਿਆ ਸੀ ਮੂਸੇਵਾਲਾ ਦਾ ਕਤਲ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਉਹ ਬਿਨਾਂ ਗੰਨਮੈਨ ਦੇ ਦੋ ਦੋਸਤਾਂ ਨਾਲ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ। ਇਸ ਮਾਮਲੇ 'ਚ ਪੁਲਿਸ ਨੇ 4 ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਪਿਲ ਮੁੰਡੀ ਅਤੇ ਹਰਿਆਣਾ ਦੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਸੀ।
ਇਸ ਦੇ ਨਾਲ ਹੀ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਅਟਾਰੀ ਵਿੱਚ ਇੱਕ ਮੁਕਾਬਲੇ ਦੌਰਾਨ ਪੁਲਿਸ ਨੇ ਮਾਰ ਦਿੱਤਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ 35 ਤੋਂ ਵੱਧ ਗੈਂਗਸਟਰਾਂ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਸੀ। ਇਸ ਕਤਲ ਨੂੰ ਲਾਰੈਂਸ ਗੈਂਗ ਦੀ ਸਾਜ਼ਿਸ਼ ਦੱਸਿਆ ਗਿਆ ਸੀ ਜਿਸ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਵਿਦੇਸ਼ ਬੈਠਾ ਹੈ।