Mohali News : ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਮੋਹਾਲੀ ਪੁਲਿਸ (Mohali Police) ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਜ਼ੀਰਕਪੁਰ ਤੋਂ ਦੇਵੇਂਦਰ ਬੰਬੀਹਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ ਉਰਫ ਗੋਰਾ ਵਾਸੀ ਫਰੀਦਕੋਟ ਅਤੇ ਅਜੈ ਕੁਮਾਰ ਉਰਫ ਪ੍ਰੀਤ ਪੰਡਿਤ ਵਾਸੀ ਪਟਿਆਲਾ ਵਜੋਂ ਹੋਈ ਹੈ।


ਦੋਵੇਂ ਮੁਲਜ਼ਮ ਆਪਣੇ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ, ਲੁਕਣ ਦੇ ਟਿਕਾਣੇ ਅਤੇ ਹਥਿਆਰ ਮੁਹੱਈਆ ਕਰਵਾਉਣ ਵਿੱਚ ਲੱਗੇ ਹੋਏ ਸਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 4 ਪਿਸਤੌਲ, 6 ਮੈਗਜ਼ੀਨ ਅਤੇ 16 ਕਾਰਤੂਸ ਬਰਾਮਦ ਕੀਤੇ ਹਨ।


ਕਤਲ ਕੇਸ ਦਾ ਮੁਲਜ਼ਮ ਹੈ ਫਰਾਰ 


ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਅਵਤਾਰ ਉਰਫ਼ ਗੋਰਾ ਗੈਂਗਸਟਰ ਗੁਰਬਖਸ਼ ਦਾ ਕਰੀਬੀ ਹੈ। ਉਹ 2014 ਵਿੱਚ ਹੋਏ ਦੋਹਰੇ ਕਤਲ ਸਮੇਤ ਦੋ ਹੋਰ ਮਾਮਲਿਆਂ ਵਿੱਚ ਭਗੌੜਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਢਕੋਲੀ ਵਿੱਚ ਅਸਲਾ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।


ਸੋਨੀਪਤ ਕਤਲੇਆਮ ਤੋਂ ਬਾਅਦ ਪੁਲਿਸ ਚੌਕਸ 


ਦੇਵੇਂਦਰ ਬੰਬੀਹਾ ਗੈਂਗ ਦੇ ਗੈਂਗਸਟਰ ਦੀਪਕ ਮਾਨ ਦਾ ਐਤਵਾਰ ਨੂੰ ਸੋਨੀਪਤ 'ਚ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪੰਜਾਬ ਪੁਲਿਸ ਅਲਰਟ 'ਤੇ ਸੀ। ਪੁਲਿਸ ਨੂੰ ਪੰਜਾਬ ਵਿੱਚ ਲਾਰੈਂਸ ਅਤੇ ਦੇਵੇਂਦਰ ਬੰਬੀਹਾ ਗੈਂਗ ਵਿਚਕਾਰ ਐਨਕਾਊਂਟਰ ਹੋਣ ਦੀ ਪੂਰੀ ਸੰਭਾਵਨਾ ਸੀ। ਪੁਲਿਸ ਨੂੰ ਆਪਣੇ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਦੋਵੇਂ ਢਕੋਲੀ 'ਚ ਹਨ। ਇਸ ਤੋਂ ਬਾਅਦ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ