ਪਟਿਆਲਾ: ਪੁਲਿਸ ਨੇ ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਦੋ ਹੈੱਡ ਕਾਂਸਟੇਬਲਾਂ ਸਮੇਤ ਕੁੱਲ ਤਿੰਨ ਵਿਅਕਤੀਆਂ ਨੂੰ ਜੇਲ੍ਹ ਵਿੱਚ ਨਸ਼ਾ ਪਹੁੰਚਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਜੇਲ੍ਹ ਵਿੱਚ ਥੋੜ੍ਹੀ ਮਾਤਰਾ ਵਿੱਚ ਨਸ਼ਾ ਪਹੁੰਚਾਉਂਦੇ ਸਨ।
ਪੁਲਿਸ ਨੇ ਇਸ ਮਾਮਲੇ ਵਿੱਚ ਵਿਸ਼ਵ ਅਮਨ ਸਿੰਘ ਨਾਂ ਦੇ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਉਸ ਖ਼ਿਲਾਫ਼ ਥਾਣ ਸਮਾਣਾ ਸਦਰ ਪੁਲਿਸ ਸਟੇਸ਼ਨ ਵਿੱਚ ਕੇਸ ਵੀ ਦਰਜ ਕਰ ਲਿਆ ਹੈ। ਵਿਸ਼ਵ ਅਮਨ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਹ ਜੇਲ੍ਹ ਵਿੱਚ ਕੈਦ ਸਤਨਾਮ ਸਿੰਘ ਉਰਫ ਸੈਂਡੀ ਨੂੰ ਨਸ਼ਾ ਭੇਜਦਾ ਸੀ।
ਐਸਪੀ (ਪੜਤਾਲ) ਹਰਮੀਤ ਸਿੰਘ ਹੁੰਦਲ ਨੇ ਦੱਸਿਆ ਕਿ ਇਸ ਕੰਮ ਵਿੱਚ ਹੈੱਡ ਕਾਂਸਟੇਬਲ ਸੁਰਜੀਤ ਸਿੰਘ ਮਾਵੀ ਤੇ ਹਰਜਿੰਦਰ ਸਿੰਘ ਉਸ ਦਾ ਸਾਥ ਦਿੰਦੇ ਸਨ। ਦੋਵਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਤੇ ਅੱਜ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾਵੇਗਾ।
ਪੁਲਿਸ ਹੀ ਕਰ ਰਹੀ 'ਚਿੱਟਾ' ਸਪਲਾਈ! ਦੋ ਹੈੱਡ ਕਾਂਸਟੇਬਲਾਂ ਸਣੇ ਤਿੰਨ ਅੜਿੱਕੇ
ਏਬੀਪੀ ਸਾਂਝਾ
Updated at:
11 Apr 2019 01:32 PM (IST)
ਪੁਲਿਸ ਨੇ ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਦੋ ਹੈੱਡ ਕਾਂਸਟੇਬਲਾਂ ਸਮੇਤ ਕੁੱਲ ਤਿੰਨ ਵਿਅਕਤੀਆਂ ਨੂੰ ਜੇਲ੍ਹ ਵਿੱਚ ਨਸ਼ਾ ਪਹੁੰਚਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਜੇਲ੍ਹ ਵਿੱਚ ਥੋੜ੍ਹੀ ਮਾਤਰਾ ਵਿੱਚ ਨਸ਼ਾ ਪਹੁੰਚਾਉਂਦੇ ਸਨ।
- - - - - - - - - Advertisement - - - - - - - - -