Punjab Police: ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਅਤੇ ਅਨਮੋਲ ਬਿਸ਼ਨੋਈ ਦੇ 2 ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਸ਼ਹੀਦ ਭਗਤ ਸਿੰਘ ਨਗਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 3 ਦੇਸੀ ਪਿਸਤੌਲ ਅਤੇ 15 ਕਾਰਤੂਸ ਬਰਾਮਦ ਹੋਏ ਹਨ।






ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਕਿਹੜਾ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ।