Punjab News: ਪੰਚਾਇਤਾਂ ਭੰਗ ਕਰਨ ਦੇ ਮਾਮਲੇ 'ਚ 2 IAS ਅਧਿਕਾਰੀ ਸਸਪੈਂਡ, ਜਾਣੋ ਪੂਰਾ ਮਾਮਲਾ
ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਧੀਰੇਂਦਰ ਤਿਵਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮੁਅੱਤਲ ਕਰ ਦਿੱਤਾ ਹੈ
Punjab News: ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਉੱਤੇ ਹਾਈਕੋਰਟ ਤੋਂ ਕਿਰਕਰੀ ਹੋਣ ਦੇ ਬਾਅਦ ਦੋ ਅਫ਼ਸਰਾਂ ਉੱਤੇ ਇਸ ਦੀ ਗਾਜ ਡਿੱਗੀ ਹੈ। ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਧੀਰੇਂਦਰ ਤਿਵਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮੁਅੱਤਲ ਕਰ ਦਿੱਤਾ ਹੈ
ਪੰਜਾਬ ਸਰਕਾਰ ਨੇ ਵਾਪਸ ਲਿਆ ਆਪਣਾ ਫ਼ੈਸਲਾ
ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਰਾਜ ਸਰਕਾਰ ਅਗਲੇ 1-2 ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਸ ਲੈ ਲਵੇਗੀ। ਪੰਚਾਇਤਾਂ ਨੂੰ ਭੰਗ ਕਰਨ ਦੇ ਮਾਮਲੇ ਦੀ ਵੀਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਨੇ ਹੁਕਮ ਵਾਪਸ ਲੈਣ ਦੀ ਜਾਣਕਾਰੀ ਦਿੱਤੀ ਹੈ।
ਇਸ ਤੋਂ ਪਹਿਲਾਂ ਹਾਈਕੋਰਟ ਨੇ ਇਸ ਮਾਮਲੇ 'ਚ 'ਆਪ' ਸਰਕਾਰ ਨੂੰ ਸਖ਼ਤ ਫਟਕਾਰ ਲਾਈ ਸੀ। ਸਰਕਾਰ ਤੋਂ ਪੁੱਛਿਆ ਗਿਆ ਕਿ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਕਿਸ ਅਧਿਕਾਰ ਤਹਿਤ ਲਿਆ ਗਿਆ। ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਹੱਕ ਬਿਨਾਂ ਕਿਸੇ ਕਾਰਨ ਖੋਹਣ ਦਾ ਅਧਿਕਾਰ ਸਰਕਾਰ ਨੂੰ ਕਿਸ ਨੇ ਦਿੱਤਾ ਹੈ?
10 ਅਗਸਤ ਨੂੰ ਸਰਕਾਰ ਨੇ ਜਾਰੀ ਕੀਤਾ ਸੀ ਨੋਟੀਫਿਕੇਸ਼ਨ
ਦੱਸ ਦਈਏ ਕਿ ਪੰਜਾਬ ਸਰਕਾਰ ਨੇ 10 ਅਗਸਤ 2023 ਨੂੰ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਫੈਸਲੇ ਨੂੰ ਲੋਕ ਹਿੱਤ ਵਿੱਚ ਕਿਹਾ ਗਿਆ ਸੀ ਪਰ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਸੂਬਾ ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਗੈਰ-ਕਾਨੂੰਨੀ ਤੇ ਬੇਇਨਸਾਫ਼ੀ ਦੱਸਿਆ ਗਿਆ ਸੀ।
ਪੰਜਾਬ ਵਿੱਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਹਨ, ਜਿਨ੍ਹਾਂ ਵਿੱਚ ਸਰਕਾਰ ਵੱਲੋਂ ਚੋਣਾਂ ਕਰਵਾਈਆਂ ਜਾਣਗੀਆਂ। ਸੂਤਰਾਂ ਅਨੁਸਾਰ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ ਨੂੰ ਹੋ ਸਕਦੀਆਂ ਹਨ, ਜਦਕਿ ਗ੍ਰਾਮ ਪੰਚਾਇਤ ਦੀਆਂ ਚੋਣਾਂ 31 ਦਸੰਬਰ ਨੂੰ ਹੋ ਸਕਦੀਆਂ ਹਨ। ਹਾਲਾਂਕਿ ਸਰਕਾਰ ਵੱਲੋਂ ਇਸ ਬਾਰੇ ਰਸਮੀ ਐਲਾਨ ਹੋਣਾ ਬਾਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।