(Source: ECI/ABP News)
Punjab News: 2 ਅੰਤਰਰਾਸ਼ਟਰੀ ਨਸ਼ਾ ਤਸਕਰ ਗ੍ਰਿਫਤਾਰ, 1 ਕਰੋੜ ਦੀ ਡਰੱਗ ਮਨੀ ਬਰਾਮਦ, ਜਾਣੋ ਕੌਣ ਨੇ ਇਹ 'ਪੰਜਾਬ ਦੇ ਦੁਸ਼ਮਣ'
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਇੱਕ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਲਈ ਵਿਦੇਸ਼ੀ ਹੈਂਡਲਰਾਂ ਤੇ ਦੋ ਆਪਰੇਟਿਵਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 1.07 ਕਰੋੜ ਰੁਪਏ ਦੀ ਡਰੱਗ ਮਨੀ, 1 ਪੈਸੇ ਕਾਊਂਟਿੰਗ ਮਸ਼ੀਨ, 1 ਕਾਰ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਹਨ।
![Punjab News: 2 ਅੰਤਰਰਾਸ਼ਟਰੀ ਨਸ਼ਾ ਤਸਕਰ ਗ੍ਰਿਫਤਾਰ, 1 ਕਰੋੜ ਦੀ ਡਰੱਗ ਮਨੀ ਬਰਾਮਦ, ਜਾਣੋ ਕੌਣ ਨੇ ਇਹ 'ਪੰਜਾਬ ਦੇ ਦੁਸ਼ਮਣ' 2 international drug smugglers arrested in Punjab know full details Punjab News: 2 ਅੰਤਰਰਾਸ਼ਟਰੀ ਨਸ਼ਾ ਤਸਕਰ ਗ੍ਰਿਫਤਾਰ, 1 ਕਰੋੜ ਦੀ ਡਰੱਗ ਮਨੀ ਬਰਾਮਦ, ਜਾਣੋ ਕੌਣ ਨੇ ਇਹ 'ਪੰਜਾਬ ਦੇ ਦੁਸ਼ਮਣ'](https://feeds.abplive.com/onecms/images/uploaded-images/2024/07/28/7920b0538987abb6ff75814ee5b287651722167928834674_original.jpg?impolicy=abp_cdn&imwidth=1200&height=675)
Punjab News: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮਾਂ ਕੋਲੋਂ 1 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਫੜੇ ਗਏ ਗਰੋਹ ਦੇ ਮੈਂਬਰ ਨਸ਼ਾ ਤਸਕਰਾਂ ਗੁਰਜੰਟ ਸਿੰਘ ਭੋਲੂ ਅਤੇ ਕਿੰਦਰਬੀਰ ਸਿੰਘ ਉਰਫ਼ ਸੰਨੀ ਦਿਆਲ ਦੇ ਕਰੀਬੀ ਦੱਸੇ ਜਾਂਦੇ ਹਨ, ਜੋ ਉਨ੍ਹਾਂ ਦੇ ਕਹਿਣ 'ਤੇ ਨਸ਼ੇ ਦੀ ਤਸਕਰੀ ਕਰਦੇ ਸਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੋਸਟ ਵਿੱਚ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ 'ਤੇ ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਨ੍ਹਾਂ ਤੋਂ 1 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ ਤੇ ਵਿਦੇਸ਼ੀ ਅਧਾਰਤ ਚੋਟੀ ਦੇ ਨਸ਼ਾ ਤਸਕਰ ਭੋਲੂ ਅਤੇ ਸੰਨੀ ਦਿਆਲ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
In an intelligence-based operation, @PunjabPoliceInd busts international drug network, seizes over ₹1 crore drug money and apprehends 2 operatives of foreign-based top drug smugglers Gurjant singh Bholu & Kinderbir singh @ Sunny Dyal
— DGP Punjab Police (@DGPPunjabPolice) July 28, 2024
The State Special Operation Cell (#SSOC),… pic.twitter.com/Sa8ov2wpMF
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਇੱਕ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਲਈ ਵਿਦੇਸ਼ੀ ਹੈਂਡਲਰਾਂ ਤੇ ਦੋ ਆਪਰੇਟਿਵਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 1.07 ਕਰੋੜ ਰੁਪਏ ਦੀ ਡਰੱਗ ਮਨੀ, 1 ਪੈਸੇ ਕਾਊਂਟਿੰਗ ਮਸ਼ੀਨ, 1 ਕਾਰ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਹਨ।
ਫਿਲਹਾਲ ਪੁਲਿਸ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਫੋਨ ਸਾਈਬਰ ਕਰਾਈਮ ਸੈੱਲ ਨੂੰ ਸੌਂਪ ਦਿੱਤੇ ਹਨ। ਸ਼ੁਰੂਆਤੀ ਡੇਟਾ ਐਕਸਟਰੈਕਟ ਕਰਨ ਤੋਂ ਬਾਅਦ, ਮੁਲਜ਼ਮਾਂ ਦੇ ਫੋਨ ਫੋਰੈਂਸਿਕ ਜਾਂਚ ਲਈ ਭੇਜੇ ਜਾਣਗੇ, ਤਾਂ ਜੋ ਵਿਸਥਾਰਪੂਰਵਕ ਡੇਟਾ ਕੱਢਿਆ ਜਾ ਸਕੇ। ਜਿਸ ਤੋਂ ਬਾਅਦ ਇਸ ਮਾਮਲੇ 'ਚ ਕੁਝ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)