ਪੜਚੋਲ ਕਰੋ
ਬਟਾਲਾ ਫੈਕਟਰੀ ਧਮਾਕੇ 'ਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੋ-ਦੋ ਲੱਖ ਮੁਆਵਜ਼ੇ ਦਾ ਐਲਾਨ, ਮੈਜਿਸਟ੍ਰੇਟ ਜਾਂਚ ਦੇ ਹੁਕਮ
ਪੰਜਾਬ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਮੌਕੇ 'ਤੇ ਪਹੁੰਚੇ ਜਿੰਨ੍ਹਾਂ ਸਪਸ਼ਟ ਕੀਤਾ ਕਿ ਕੈਪਟਨ ਕੱਲ੍ਹ ਨੂੰ ਖੁਦ ਘਟਨਾ ਸਥਾਨ ਦਾ ਦੌਰਾ ਕਰਨਗੇ। ਰੰਧਾਵਾ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ।
ਬਟਾਲਾ 'ਚ ਪਟਾਕਾ ਫੈਕਟਰੀ 'ਚ ਹੋਏ ਭਿਆਨਕ ਧਮਾਕੇ ਤੋਂ ਬਾਅਦ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਹੁਣ ਤਕ ਮਰਨ ਵਾਲਿਆਂ ਦੀ ਗਿਣਤੀ 23 ਹੋ ਗਈ ਹੈ। ਫੈਕਟਰੀ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਚੀਥੜੇ ਉੱਡ ਗਏ 'ਤੇ ਲਾਸ਼ਾਂ ਦੂਰ ਜਾ ਕੇ ਡਿੱਗੀਆਂ। ਇਥੋਂ ਤਕ ਕਿ ਕਈ ਫੈਕਟਰੀ ਦੇ ਬਾਹਰੋਂ ਲੰਘਣ ਵਾਲੇ ਵੀ ਇਸ ਧਮਾਕੇ ਦੀ ਲਪੇਟ 'ਚ ਆ ਗਏ।
ਪੰਜਾਬ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਮੌਕੇ 'ਤੇ ਪਹੁੰਚੇ ਜਿੰਨ੍ਹਾਂ ਸਪਸ਼ਟ ਕੀਤਾ ਕਿ ਕੈਪਟਨ ਕੱਲ੍ਹ ਨੂੰ ਖੁਦ ਘਟਨਾ ਸਥਾਨ ਦਾ ਦੌਰਾ ਕਰਨਗੇ। ਰੰਧਾਵਾ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ। ਫਿਲਹਾਲ ਇਸ ਹਾਦਸੇ ਦੇ ਕਾਰਨਾਂ ਬਾਰੇ ਸਪਸ਼ਟ ਨਹੀਂ ਪਰ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਅੰਮ੍ਰਿਤਸਰ
ਦੇਸ਼
Advertisement