ਬਟਾਲਾ 'ਚ ਪਟਾਕਾ ਫੈਕਟਰੀ 'ਚ ਹੋਏ ਭਿਆਨਕ ਧਮਾਕੇ ਤੋਂ ਬਾਅਦ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਹੁਣ ਤਕ ਮਰਨ ਵਾਲਿਆਂ ਦੀ ਗਿਣਤੀ 23 ਹੋ ਗਈ ਹੈ। ਫੈਕਟਰੀ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਚੀਥੜੇ ਉੱਡ ਗਏ 'ਤੇ ਲਾਸ਼ਾਂ ਦੂਰ ਜਾ ਕੇ ਡਿੱਗੀਆਂ। ਇਥੋਂ ਤਕ ਕਿ ਕਈ ਫੈਕਟਰੀ ਦੇ ਬਾਹਰੋਂ ਲੰਘਣ ਵਾਲੇ ਵੀ ਇਸ ਧਮਾਕੇ ਦੀ ਲਪੇਟ 'ਚ ਆ ਗਏ।


ਪੰਜਾਬ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਮੌਕੇ 'ਤੇ ਪਹੁੰਚੇ ਜਿੰਨ੍ਹਾਂ ਸਪਸ਼ਟ ਕੀਤਾ ਕਿ ਕੈਪਟਨ ਕੱਲ੍ਹ ਨੂੰ ਖੁਦ ਘਟਨਾ ਸਥਾਨ ਦਾ ਦੌਰਾ ਕਰਨਗੇ। ਰੰਧਾਵਾ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ। ਫਿਲਹਾਲ ਇਸ ਹਾਦਸੇ ਦੇ ਕਾਰਨਾਂ ਬਾਰੇ ਸਪਸ਼ਟ ਨਹੀਂ ਪਰ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।