ਚੰਡੀਗੜ੍ਹ: ਪੰਜਾਬ ਤੋਂ ਲੋਕ ਸਭਾ ਚੋਣਾਂ ਦੇ ਪਹਿਲੇ ਨਤੀਜੇ ਸਾਹਮਣੇ ਆ ਰਹੇ ਹਨ। ਰੁਝਾਨਾਂ ਮਗਰੋਂ ਹੁਣ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਚੋਂ ਦੋ ਦੀ ਸਥਿਤੀ ਸਾਫ ਹੋ ਗਈ ਹੈ। ਲੁਧਿਆਣਾ ਤੇ ਹੁਸ਼ਿਆਰਪੁਰ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ।
ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਤੇ ਹੁਸ਼ਿਆਰਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਮ ਪ੍ਰਕਾਸ਼ ਨੇ ਜਿੱਤ ਦਰਜ ਕੀਤੀ ਹੈ। ਰਵਨੀਤ ਸਿੰਘ ਬਿੱਟੂ ਤਕਰੀਬਨ 70 ਹਜ਼ਾਰ ਵੋਟਾਂ ਅਤੇ ਸੋਮ ਪ੍ਰਕਾਸ਼ ਤਕਰੀਬਨ 45 ਹਜ਼ਾਰ ਵੋਟਾਂ ਦੇ ਫਰਕ ਨਾਲ ਜੇਤੂ ਕਰਾਰ ਦਿੱਤੇ ਗਏ ਹਨ।
ਸੋਮ ਪ੍ਰਕਾਸ਼ ਨੇ 4,01,313 ਵੋਟਾਂ ਹਾਸਲ ਕੀਤੀਆਂ ਹਨ ਅਤੇ ਦੂਜੇ ਨੰਬਰ 'ਤੇ ਰਹਿਣ ਵਾਲੇ ਕਾਂਗਰਸ ਦੇ ਡਾ. ਰਾਜ ਕੁਮਾਰ ਚੱਬੇਵਾਲ ਨੂੰ 3,56,284 ਵੋਟਾਂ ਪਈਆਂ। ਉੱਧਰ, ਰਵਨੀਤ ਸਿੰਘ ਬਿੱਟੂ ਨੂੰ 3,56,980 ਵੋਟਾਂ ਮਿਲੀਆਂ ਹਨ ਅਤੇ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੂੰ 2,86,083 ਵੋਟਾਂ ਹਾਸਲ ਹੋਈਆਂ ਹਨ।
ਪੰਜਾਬ ਦੇ ਪਹਿਲੇ ਨਤੀਜੇ: ਹੁਸ਼ਿਆਰਪੁਰ ਤੇ ਲੁਧਿਆਣਾ 'ਤੇ ਜੇਤੂਆਂ ਦਾ ਐਲਾਨ
ਏਬੀਪੀ ਸਾਂਝਾ
Updated at:
23 May 2019 02:25 PM (IST)
ਸੋਮ ਪ੍ਰਕਾਸ਼ ਨੇ 4,01,313 ਵੋਟਾਂ ਹਾਸਲ ਕੀਤੀਆਂ ਹਨ ਅਤੇ ਦੂਜੇ ਨੰਬਰ 'ਤੇ ਰਹਿਣ ਵਾਲੇ ਕਾਂਗਰਸ ਦੇ ਡਾ. ਰਾਜ ਕੁਮਾਰ ਚੱਬੇਵਾਲ ਨੂੰ 3,56,284 ਵੋਟਾਂ ਪਈਆਂ। ਉੱਧਰ, ਰਵਨੀਤ ਸਿੰਘ ਬਿੱਟੂ ਨੂੰ 3,56,980 ਵੋਟਾਂ ਮਿਲੀਆਂ ਹਨ ਅਤੇ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੂੰ 2,86,083 ਵੋਟਾਂ ਹਾਸਲ ਹੋਈਆਂ ਹਨ।
- - - - - - - - - Advertisement - - - - - - - - -