Punjab Police: ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਅੰਤਰਰਾਸ਼ਟਰੀ ਗਰੋਹ ਨਾਲ ਸਬੰਧਤ ਦੋ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਉਦੋਂ ਕਾਬੂ ਕਰ ਲਿਆ ਜਦੋਂ ਉਹ ਗਾਹਕ ਨੂੰ ਡਿਲੀਵਰੀ ਦੇਣ ਪਹੁੰਚੇ। ਮੁਲਜ਼ਮ ਖ਼ਿਲਾਫ਼ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿੱਚ ਕੇਸ ਦਰਜ ਕੀਤਾ ਗਿਆ ਹੈ।



ਮੁਲਜ਼ਮਾਂ ਕੋਲੋਂ 8 ਆਧੁਨਿਕ ਪਿਸਤੌਲ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਅੰਮ੍ਰਿਤਸਰ ਦੇ ਘਰਿੰਡਾ ਅਧੀਨ ਪੈਂਦੇ ਪਿੰਡ ਨੂਰਪੁਰ ਵਿੱਚ ਕੀਤੀ ਹੈ। ਇੱਥੇ ਦੋ ਮੁਲਜ਼ਮ ਡਿਲੀਵਰੀ ਕਰਨ ਲਈ ਗਾਹਕ ਦੀ ਉਡੀਕ ਕਰ ਰਹੇ ਸਨ ਪਰ ਕਾਊਂਟਰ ਇੰਟੈਲੀਜੈਂਸ ਨੂੰ ਇਹ ਜਾਣਕਾਰੀ ਪਹਿਲਾਂ ਹੀ ਮਿਲ ਚੁੱਕੀ ਸੀ ਜਿਸ ਤੋਂ ਬਾਅਦ ਵਿਉਂਤਬੰਦੀ ਕਰਕੇ ਜਾਲ ਤਿਆਰ ਕੀਤਾ ਗਿਆ






8 ਆਧੁਨਿਕ ਹਥਿਆਰ ਤੇ ਕਾਰਤੂਸ ਬਰਾਮਦ


 4 ਆਸਟਰੀਆ ਦੇ ਬਣੇ ਗਲੋਕ ਪਿਸਤੌਲ


2 ਤੁਰਕੀ ਦੇ ਬਣੇ 9mm ਪਿਸਟਲ


 2 ਜਿਗਾਨਾ .30 ਬੋਰ ਪਿਸਤੌਲ


10 ਜਿੰਦਾ ਕਾਰਤੂਸ



ਪੁਲਿਸ ਨੇ ਇਹਨਾਂ ਵਿਅਕਤੀਆਂ ਖਿਲਾਫ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਦੀ ਜਾਂਚ ਚੱਲ ਰਹੀ ਹੈ, ਜਿਸ ਵਿੱਚ ਇਨ੍ਹਾਂ ਪਿੱਛੇ ਨੈੱਟਵਰਕਿੰਗ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਗਿਰੋਹ ਦੇ ਹੋਰ ਮੈਂਬਰਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।