Punjab Police: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਟਾਰਗਿਟ ਕਿਲਿੰਗ ਦੀ ਯੋਜਨਾ ਬਣਾ ਰਹੇ ਅਤੇ ਭਾਰਤ ਵਿੱਚ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਗਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜੇ ਹੋਏ ਹਨ। ਇਹ ਗਰੁੱਪ ਵਿਦੇਸ਼ ਤੋਂ ਚੱਲ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ।






ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਹ ਪੁਲਿਸ ਦੀ ਵੱਡੀ ਕਾਮਯਾਬੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਅਭਿਆਨ ਜਾਰੀ ਰਹਿਣਗੇ। ਇਸ ਸਬੰਧੀ ਰਾਜ ਆਪ੍ਰੇਸ਼ਨ ਨੇ ਮਾਮਲਾ ਦਰਜ ਕਰਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: Punjab News: "ਭਾਰਤ-ਪਾਕਿ ਨੂੰ ਬਾਅਦ 'ਚ ਦੇਖਿਓ, ਪਹਿਲਾਂ ਆਪਣੇ ਸੰਸਦੀ ਹਲਕੇ ਵਿੱਚ ਚੰਗੇ ਸਬੰਧ ਬਣਾ ਲਓ"


ਜ਼ਿਕਰ ਕਰ ਦਈਏ ਕਿ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਕਿਹਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ  ਐਸ.ਏ.ਐਸ. ਨਗਰ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਇੱਕ ਵਿਦੇਸ਼ੀ-ਅਧਾਰਤ ਅੱਤਵਾਦੀ ਮਾਡਿਊਲ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਵਾਲੇ 5 ਮਾਡਿਊਲ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 2 ਗੈਰ-ਕਾਨੂੰਨੀ ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਹਨ।


ਇਹ ਵੀ ਪੜ੍ਹੋ: Buy Rakhi on Whatsapp: ਰੱਖੜੀ 'ਤੇ ਡਾਕ ਵਿਭਾਗ ਦਾ ਆਫ਼ਰ, WhatsApp 'ਤੇ ਹੀ ਖਰੀਦੋ ਰੱਖੜੀ, ਪੇਮੈਂਟ ਕਰੋ ਤੇ ਚੰਦ ਦਿਨਾਂ 'ਚ ਪਹੁੰਚੇਗੀ ਤੁਹਾਡੇ ਦਿੱਤੇ ਪਤੇ 'ਤੇ



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।