ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, AK-56 ਤੇ 90 ਕਾਰਤੂਸਾਂ ਸਮੇਤ 2 ਗ੍ਰਿਫ਼ਾਤਰ, ਵਿਦੇਸ਼ ਬੈਠੇ ਅੱਤਵਾਦੀਆਂ ਨਾਲ ਸਬੰਧ
ਪੰਜਾਬ ਪੁਲਿਸ ਨੇ ਕੈਨੇਡਾ ਬੈਠੇ ਲਖਵੀਰ ਲੰਢਾ ਤੇ ਪਾਕਿਸਤਾਨ ਬੈਠੇ ਹਰਵਿੰਦਰ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ
ਚੰਡੀਗੜ੍ਹ: ਭਾਰਤ ਵਿੱਚ ਅੱਤਵਾਦ ਨੂੰ ਦਧਾਵਾ ਦੇਣ ਦੀ ਪਾਕਿਸਤਾਨ ਦੀ ਸਾਜ਼ਿਸ਼ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ISI ਸਮਰਥਿਤ ਅੱਤਵਾਦੀ ਮਾਡਿਊਲ ਦਾ ਪੰਜਾਬ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਪੰਜਾਬ ਪੁਲਿਸ ਨੇ ਇਸ ਟੈਟਰ ਮਾਡਿਊਲ ਨੂੰ ਫੜਦੇ ਹੋਏ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵਾਂ ਅੱਤਵਾਦੀਆਂ ਕੋਲੋਂ ਅਤਿ-ਆਧੁਨਿਕ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।
ਪੰਜਾਬ ਪੁਲਿਸ ਨੂੰ ਮਿਲੀ ਇਸ ਕਾਮਯਾਬੀ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਦੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਦਿੱਤੀ ਗਈ ਹੈ। ਟਵੀਟ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਅੱਜ ਇੱਕ ਆਈਐਸਆਈ ਸਮਰਥਿਤ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਦਹਿਸ਼ਤੀ ਮਾਡਿਊਲ ਕੈਨੇਡਾ ਵਿੱਚ ਰਹਿ ਰਹੇ ਲਖਬੀਰ ਲੰਡਾ ਅਤੇ ਪਾਕਿਸਤਾਨ ਵਿੱਚ ਰਹਿੰਦੇ ਹਰਵਿੰਦਰ ਰਿੰਦਾ ਹਰਵਿੰਦਰ ਰਿੰਦਾ ਦੇ ਇਸ਼ਾਰੇ ’ਤੇ ਚੱਲ ਰਿਹਾ ਸੀ।
On directions of CM @BhagwantMann to make Punjab crime-free, @PunjabPoliceInd has busted an ISI-backed terror module controlled by #Canada-based Lakhbir Landa & Pak-based Harvinder Rinda. 2 module members arrested with recovery of one AK-56 Rifle,2 Magazines & 90 live cartridges. pic.twitter.com/z2d6btnlZy
— DGP Punjab Police (@DGPPunjabPolice) September 23, 2022
ਏ.ਕੇ.-56 ਰਾਈਫਲ, ਦੋ ਮੈਗਜ਼ੀਨ ਅਤੇ 90 ਜਿੰਦਾ ਕਾਰਤੂਸ ਬਰਾਮਦ ਕੀਤੇ
ਪੰਜਾਬ ਪੁਲਿਸ ਨੇ ਦੱਸਿਆ ਕਿ ਵਿਦੇਸ਼ 'ਚ ਰਹਿ ਕੇ ਭਾਰਤ ਖ਼ਿਲਾਫ਼ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਇਨ੍ਹਾਂ ਦੋ ਅੱਤਵਾਦੀਆਂ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਇਨ੍ਹਾਂ ਅੱਤਵਾਦੀਆਂ ਕੋਲੋਂ ਇੱਕ ਏਕੇ-56 ਰਾਈਫਲ, ਦੋ ਮੈਗਜ਼ੀਨ ਅਤੇ 90 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਹਾਲਾਂਕਿ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਦੇ ਨਾਂ ਅਤੇ ਪਛਾਣ ਜਨਤਕ ਨਹੀਂ ਕੀਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਦੋਵਾਂ ਦੇ ਨਾਂ ਸਾਹਮਣੇ ਆਉਣਗੇ।