ਚੰਡੀਗੜ੍ਹ: ਭਾਰਤ ਵਿੱਚ ਅੱਤਵਾਦ ਨੂੰ ਦਧਾਵਾ ਦੇਣ ਦੀ ਪਾਕਿਸਤਾਨ ਦੀ ਸਾਜ਼ਿਸ਼ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ISI ਸਮਰਥਿਤ ਅੱਤਵਾਦੀ ਮਾਡਿਊਲ ਦਾ ਪੰਜਾਬ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਪੰਜਾਬ ਪੁਲਿਸ ਨੇ ਇਸ ਟੈਟਰ ਮਾਡਿਊਲ ਨੂੰ ਫੜਦੇ ਹੋਏ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵਾਂ ਅੱਤਵਾਦੀਆਂ ਕੋਲੋਂ ਅਤਿ-ਆਧੁਨਿਕ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।
ਪੰਜਾਬ ਪੁਲਿਸ ਨੂੰ ਮਿਲੀ ਇਸ ਕਾਮਯਾਬੀ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਦੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਦਿੱਤੀ ਗਈ ਹੈ। ਟਵੀਟ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਅੱਜ ਇੱਕ ਆਈਐਸਆਈ ਸਮਰਥਿਤ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਦਹਿਸ਼ਤੀ ਮਾਡਿਊਲ ਕੈਨੇਡਾ ਵਿੱਚ ਰਹਿ ਰਹੇ ਲਖਬੀਰ ਲੰਡਾ ਅਤੇ ਪਾਕਿਸਤਾਨ ਵਿੱਚ ਰਹਿੰਦੇ ਹਰਵਿੰਦਰ ਰਿੰਦਾ ਹਰਵਿੰਦਰ ਰਿੰਦਾ ਦੇ ਇਸ਼ਾਰੇ ’ਤੇ ਚੱਲ ਰਿਹਾ ਸੀ।