ਪੰਜਾਬ 'ਚੋਂ 2 ਹੋਰ ਪਾਕਿਸਤਾਨੀ 'ਜਾਸੂਸ' ਗ੍ਰਿਫ਼ਤਾਰ ! ਫੌਜੀ ਗਤੀਵਿਧੀਆਂ ਦੀ ਭੇਜ ਰਹੇ ਸੀ ਜਾਣਕਾਰੀ, ਜਾਣੋ ਕੌਣ ਸੀ ਇਹ ਗ਼ੱਦਾਰ ?
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਭਵਿੱਖ ਵਿੱਚ ਵੀ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਇਸੇ ਤਰ੍ਹਾਂ ਕੰਮ ਕਰਦੀ ਰਹੇਗੀ।

Punjab News: ਮਲੇਰਕੋਟਲਾ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਭਾਰਤੀ ਫੌਜ ਨਾਲ ਸਬੰਧਤ ਗੁਪਤ ਜਾਣਕਾਰੀ ਪਾਕਿਸਤਾਨ ਭੇਜ ਰਹੇ ਸਨ। ਇਹ ਜਾਣਕਾਰੀ ਇੱਕ ਪਾਕਿਸਤਾਨੀ ਅਧਿਕਾਰੀ ਨੂੰ ਭੇਜੀ ਜਾ ਰਹੀ ਸੀ ਜੋ ਦਿੱਲੀ ਵਿੱਚ ਪਾਕਿ ਹਾਈ ਕਮਿਸ਼ਨ (ਡਿਪਲੋਮੈਟਿਕ ਦੂਤਾਵਾਸ) ਵਿੱਚ ਤਾਇਨਾਤ ਹੈ।
ਇਹ ਦੋਸ਼ੀ ਔਨਲਾਈਨ ਭੁਗਤਾਨ ਪ੍ਰਾਪਤ ਕਰ ਰਹੇ ਸਨ। ਉਹ ਪੈਸੇ ਦੇ ਬਦਲੇ ਭਾਰਤੀ ਫੌਜ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪਾਕਿਸਤਾਨ ਨੂੰ ਭੇਜਦੇ ਸੀ। ਜਦੋਂ ਪੁਲਿਸ ਨੂੰ ਠੋਸ ਜਾਣਕਾਰੀ ਮਿਲੀ ਤਾਂ ਪਹਿਲਾਂ ਇੱਕ ਵਿਅਕਤੀ ਨੂੰ ਫੜਿਆ ਗਿਆ, ਜਿਸਨੇ ਪੁੱਛਗਿੱਛ ਦੌਰਾਨ ਦੂਜੇ ਵਿਅਕਤੀ ਦਾ ਨਾਮ ਦੱਸਿਆ ਅਤੇ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕੋਲੋਂ ਦੋ ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ ਅਤੇ ਮਾਮਲਾ (ਐਫਆਈਆਰ) ਦਰਜ ਕੀਤੀ ਗਈ ਹੈ।
In a significant breakthrough, Malerkotla Police apprehends two individuals for their alleged involvement in espionage activities linked to a Pakistani official posted at the High Commission, New Delhi.
— DGP Punjab Police (@DGPPunjabPolice) May 11, 2025
Acting on credible intelligence, one suspect was arrested for leaking… pic.twitter.com/AJZWumlBNY
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਭਵਿੱਖ ਵਿੱਚ ਵੀ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਇਸੇ ਤਰ੍ਹਾਂ ਕੰਮ ਕਰਦੀ ਰਹੇਗੀ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ - ਪੰਜਾਬ ਪੁਲਿਸ ਨੂੰ ਇੱਕ ਮਹੱਤਵਪੂਰਨ ਸਫਲਤਾ ਮਿਲੀ ਹੈ। ਮਲੇਰਕੋਟਲਾ ਪੁਲਿਸ ਨੇ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਤਾਇਨਾਤ ਇੱਕ ਪਾਕਿਸਤਾਨੀ ਅਧਿਕਾਰੀ ਨਾਲ ਜੁੜੇ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਇੱਕ ਸ਼ੱਕੀ ਨੂੰ ਭਾਰਤੀ ਫੌਜ ਦੀਆਂ ਗਤੀਵਿਧੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਸਥਿਤ ਇੱਕ ਹੈਂਡਲਰ ਨੂੰ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਦੇ ਆਧਾਰ 'ਤੇ, ਦੂਜੇ ਦੋਸ਼ੀ ਦੀ ਪਛਾਣ ਕੀਤੀ ਗਈ ਅਤੇ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।
ਡੀਜੀਪੀ ਗੌਰਵ ਯਾਦਵ ਨੇ ਕਿਹਾ - ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗੁਪਤ ਜਾਣਕਾਰੀ ਦੇ ਬਦਲੇ ਔਨਲਾਈਨ ਲੈਣ-ਦੇਣ ਰਾਹੀਂ ਭੁਗਤਾਨ ਪ੍ਰਾਪਤ ਕਰ ਰਹੇ ਸਨ। ਉਹ ਹੈਂਡਲਰ ਦੇ ਲਗਾਤਾਰ ਸੰਪਰਕ ਵਿੱਚ ਸੀ ਤੇ ਉਸਦੇ ਨਿਰਦੇਸ਼ਾਂ ਅਨੁਸਾਰ ਹੋਰ ਸਥਾਨਕ ਨੌਜਵਾਨਾਂ ਨਾਲ ਮਿਲ ਕੇ ਗਤੀਵਿਧੀਆਂ ਨੂੰ ਨੋਟ ਕਰਦਾ ਸੀ। ਪੁਲਿਸ ਨੇ ਮੁਲਜ਼ਮਾਂ ਤੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ ਹਨ। ਦੋਵਾਂ ਵਿਰੁੱਧ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।






















