Ferozpur news: ਭ੍ਰਿਸ਼ਟਾਚਾਰ ਦੇ ਦੋਸ਼ 'ਚ 2 ਅਫਸਰ ਮੁਅੱਤਲ, ਕੈਬਨਿਟ ਮੰਤਰੀ ਨੇ ਦਿੱਤੇ ਆਦੇਸ਼
Ferozpur 2 officers suspended: ਫ਼ਿਰੋਜ਼ਪੁਰ ਦੇ ਗੁਰੂਹਰਸਹਾਏ ਵਿੱਚ 2 ਅਫਸਰਾਂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
Ferozpur 2 officers suspended: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਤਾਇਨਾਤ ਸੀਨੀਅਰ ਸਹਾਇਕ (ਲੇਖਾ) ਇੰਚਾਰਜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਗੁਰਮੀਤ ਸਿੰਘ ਅਤੇ ਪੰਚਾਇਤ ਸਕੱਤਰ ਪ੍ਰਿਤਪਾਲ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੀਤੀ ਗਈ ਹੈ।
ਦੱਸ ਦਈਏ ਕਿ ਬਰਖਾਸਤ ਕੀਤੇ ਗਏ ਮੁਲਾਜ਼ਮਾਂ ਨੂੰ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਵਾਲੀਅਮ-1 ਭਾਗ-1 ਦੇ ਨਿਯਮ 7.2 ਅਧੀਨ ਸ਼ਰਤਾਂ 'ਤੇ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ ਅਤੇ ਮੁਅੱਤਲੀ ਦੌਰਾਨ ਮੁਲਾਜ਼ਮਾਂ ਦਾ ਮੁੱਖ ਦਫ਼ਤਰ ਕ੍ਰਮਵਾਰ ਜ਼ਿਲ੍ਹੇ ਦੇ ਦਫ਼ਤਰ ਵਿਖੇ ਹੋਵੇਗਾ। ਵਿਕਾਸ ਅਤੇ ਪੰਚਾਇਤ ਅਫ਼ਸਰ, ਫ਼ਰੀਦਕੋਟ ਅਤੇ ਦਫ਼ਤਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਪੰਚਾਇਤ ਅਫ਼ਸਰ, ਫ਼ਿਰੋਜ਼ਪੁਰ ਹੋਣਗੇ।
ਇਹ ਵੀ ਪੜ੍ਹੋ: USA ਤੋਂ ਕਤਲ ਕਰਨ ਦਾ ਆਦੇਸ਼, ਐਮਪੀ ਤੋਂ ਖਰੀਦੇ ਹਥਿਆਰ, ਕਤਲ ਕਰਨ ਤੋਂ ਪਹਿਲਾਂ ਹੀ ਹੋਇਆ ਗ੍ਰਿਫ਼ਤਾਰ, ਜਾਣੋ
‘ਭ੍ਰਿਸ਼ਟਾਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਹੋਵੇਗਾ’
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਊਟੀ ਵਿਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਖੇ ਐਨਕਾਊਂਟਰ 'ਚ 2 ਗੈਂਗਸਟਰ ਢੇਰ , 2 ਪੁਲੀਸ ਮੁਲਾਜ਼ਮ ਵੀ ਜ਼ਖ਼ਮੀ