ਪੜਚੋਲ ਕਰੋ

Tarn Taran 'ਚ 2 ਪਾਕਿਸਤਾਨੀ ਘੁਸਪੈਠੀਏ ਢੇਰ, ਤੀਜਾ ਫਾਇਰਿੰਗ ਤੋਂ ਡਰ ਕੇ ਵਾਪਸ ਭੱਜਿਆ

Tarn Taran News : ਤਰਨਤਾਰਨ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ BSF ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗੋਲੀਬਾਰੀ ਵਿੱਚ ਮਾਰ ਦਿੱਤਾ। ਇਹ ਘਟਨਾ ਖਾਲੜਾ ਥਾਣੇ ਦੇ ਇਲਾਕੇ ਵਿੱਚ

Tarn Taran News : ਤਰਨਤਾਰਨ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ BSF ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗੋਲੀਬਾਰੀ ਵਿੱਚ ਮਾਰ ਦਿੱਤਾ। ਇਹ ਘਟਨਾ ਖਾਲੜਾ ਥਾਣੇ ਦੇ ਇਲਾਕੇ ਵਿੱਚ ਰਾਜੋਕੇ ਪਿੰਡ ਨੇੜੇ ਵੀਰਵਾਰ ਦੇਰ ਰਾਤ ਕਰੀਬ 12:30 ਵਜੇ ਵਾਪਰੀ।

ਜਾਣਕਾਰੀ ਮੁਤਾਬਕ BOP ਰਾਜੋਕੇ ਇਲਾਕੇ ਵਿੱਚ BSF ਜਵਾਨਾਂ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਭਾਰਤੀ ਸਰਹੱਦ ਵੱਲ ਵਧਦੇ ਦੇਖਿਆ। ਜਵਾਨਾਂ ਵੱਲੋਂ ਉਨ੍ਹਾਂ ਨੂੰ ਰੁਕਣ ਦੀ ਚੇਤਾਵਨੀ ਦਿੱਤੀ ਗਈ, ਪਰ ਉਹ ਪਿੱਛੇ ਨਹੀਂ ਹਟੇ। ਇਸ ਤੋਂ ਬਾਅਦ BSF ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਵਿੱਚ ਦੋਵੇਂ ਘੁਸਪੈਠੀਏ ਮਾਰੇ ਗਏ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮ੍ਰਿਤਕ ਪਾਕਿਸਤਾਨੀ ਨਾਗਰਿਕ ਸਨ। ਹਾਲਾਂਕਿ, ਇਸ ਘਟਨਾ ਸਬੰਧੀ BSF ਵੱਲੋਂ ਹਾਲੇ ਤੱਕ ਕੋਈ ਵਿਸਥਾਰਤ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਸੁਰੱਖਿਆ ਏਜੰਸੀਆਂ ਨੇ ਸਰਹੱਦੀ ਇਲਾਕਿਆਂ ਵਿੱਚ ਚੌਕਸੀ ਵਧਾ ਦਿੱਤੀ ਹੈ।

ਫਾਇਰਿੰਗ ਦੌਰਾਨ ਤੀਜਾ ਘੁਸਪੈਠੀਆ ਭੱਜਿਆ

BSF ਦੇ ਮੁਤਾਬਕ, ਇੱਕ ਹੋਰ ਵਿਅਕਤੀ ਵੀ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਹ ਕੁਝ ਦੂਰੀ ਤੱਕ ਭਾਰਤੀ ਖੇਤਰ ਵਿੱਚ ਆ ਗਿਆ ਸੀ, ਪਰ ਫਾਇਰਿੰਗ ਤੋਂ ਬਾਅਦ ਘਬਰਾ ਕੇ ਵਾਪਸ ਪਾਕਿਸਤਾਨ ਵੱਲ ਭੱਜ ਗਿਆ। ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਅਤੇ ਨਿਗਰਾਨੀ ਜਾਰੀ ਹੈ।

ਪਹਿਲਾਂ ਵੀ ਸਰਹੱਦ 'ਤੇ ਘੁਸਪੈਠ ਦੀਆਂ ਘਟਨਾਵਾਂ

ਤਰਨਤਾਰਨ ਅਤੇ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਵਿੱਚ ਪਿਛਲੇ ਸਾਲਾਂ ਦੌਰਾਨ ਘੁਸਪੈਠ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਮਾਰਚ 2026 ਵਿੱਚ ਖੇਮਕਰਨ ਸੈਕਟਰ ਵਿੱਚ BSF ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ ਸੀ। ਇਸ ਤੋਂ ਪਹਿਲਾਂ ਅਗਸਤ 2024 ਵਿੱਚ ਦਲ ਪਿੰਡ ਨੇੜੇ ਅਤੇ ਅਗਸਤ 2023 ਵਿੱਚ ਥੇਕਲਾਂ ਪਿੰਡ ਨੇੜੇ ਵੀ ਅਜਿਹੀਆਂ ਘਟਨਾਵਾਂ ਹੋਈਆਂ ਸਨ।

ਮਈ 2021 ਵਿੱਚ ਖਾਲੜਾ ਨੇੜੇ ਇੱਕ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ ਸੀ, ਜਦਕਿ ਫਰਵਰੀ 2021 ਵਿੱਚ ਫਿਰੋਜ਼ਪੁਰ ਸਰਹੱਦੀ ਇਲਾਕੇ ਵਿੱਚ ਇੱਕ ਘੁਸਪੈਠੀਏ ਕੋਲੋਂ ਹੈਰੋਇਨ ਅਤੇ ਹਥਿਆਰਾਂ ਨਾਲ ਸਬੰਧਤ ਸਮੱਗਰੀ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Congress News: ਕਾਂਗਰਸ ਹਾਈਕਮਾਨ ਵੱਲੋਂ ਵੱਡਾ ਫੇਰਬਦਲ, ਪੰਜਾਬ-ਹਰਿਆਣਾ ਤੋਂ ਲੈ ਕੇ ਕਈ ਸੂਬਿਆਂ ਦੇ ਇੰਚਾਰਜ ਬਦਲੇ, 81 ਨਵੇਂ AICC ਸਕੱਤਰ ਦੀ ਲਿਸਟ ਕੀਤੀ ਜਾਰੀ...
ਕਾਂਗਰਸ ਹਾਈਕਮਾਨ ਵੱਲੋਂ ਵੱਡਾ ਫੇਰਬਦਲ, ਪੰਜਾਬ-ਹਰਿਆਣਾ ਤੋਂ ਲੈ ਕੇ ਕਈ ਸੂਬਿਆਂ ਦੇ ਇੰਚਾਰਜ ਬਦਲੇ, 81 ਨਵੇਂ AICC ਸਕੱਤਰ ਦੀ ਲਿਸਟ ਕੀਤੀ ਜਾਰੀ...
Punjab News : 2027 ਦੀਆਂ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਚੋਣ ਲੜਨ ਬਾਰੇ ਆਖੀ ਇਹ ਗੱਲ
Punjab News : 2027 ਦੀਆਂ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਚੋਣ ਲੜਨ ਬਾਰੇ ਆਖੀ ਇਹ ਗੱਲ
MP Amritpal Singh: ਵੱਡੀ ਖਬਰ, MP ਅੰਮ੍ਰਿਤਪਾਲ ਨੂੰ 3 ਘੰਟਿਆਂ ਲਈ ਅੰਮ੍ਰਿਤਸਰ ਲਿਆਂਦਾ ਜਾਵੇਗਾ, ਪਰਿਵਾਰ ਨੂੰ 7.84 ਲੱਖ ਰੁਪਏ ਦੇਣਾ ਪਏਗਾ ਖਰਚਾ...
ਵੱਡੀ ਖਬਰ, MP ਅੰਮ੍ਰਿਤਪਾਲ ਨੂੰ 3 ਘੰਟਿਆਂ ਲਈ ਅੰਮ੍ਰਿਤਸਰ ਲਿਆਂਦਾ ਜਾਵੇਗਾ, ਪਰਿਵਾਰ ਨੂੰ 7.84 ਲੱਖ ਰੁਪਏ ਦੇਣਾ ਪਏਗਾ ਖਰਚਾ...
ਪੰਜਾਬ ਪੁਲਿਸ ਦੇ ASI ਦੀ ਡਿਊਟੀ ਦੌਰਾਨ ਅਚਾਨਕ ਵਿਗੜੀ ਸਿਹਤ, ਹਸਪਤਾਲ ਪਹੁੰਚਣ 'ਤੇ ਤੋੜਿਆ ਦਮ  
ਪੰਜਾਬ ਪੁਲਿਸ ਦੇ ASI ਦੀ ਡਿਊਟੀ ਦੌਰਾਨ ਅਚਾਨਕ ਵਿਗੜੀ ਸਿਹਤ, ਹਸਪਤਾਲ ਪਹੁੰਚਣ 'ਤੇ ਤੋੜਿਆ ਦਮ  
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Embed widget