Haryana News: ਫਰੀਦਕੋਟ ਤੋਂ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ 3 ਦਸੰਬਰ ਨੂੰ ਰਾਜਧਾਨੀ ਦਿੱਲੀ ਦੇ ਪੰਜਾਬੀ ਬਾਗ ਇਲਾਕੇ 'ਚ ਦਿਨ-ਦਿਹਾੜੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਖੁਲਾਸਾ ਕੀਤਾ ਹੈ।
ਕ੍ਰਾਈਮ ਬ੍ਰਾਂਚ ਪੁਲਿਸ ਨੇ 72 ਘੰਟਿਆਂ ਦੇ ਅੰਦਰ ਇਸ ਮਾਮਲੇ ਨੂੰ ਸੁਲਝਾ ਲਿਆ ਅਤੇ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਦੋ ਸ਼ੂਟਰਾਂ ਨੂੰ ਵੀ ਗ੍ਰਿਫਤਾਰ ਕਰ ਲਿਆ।
ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦੀ ਪਛਾਣ ਆਕਾਸ਼ ਕਾਸਾ ਅਤੇ ਨਿਤੇਸ਼ ਵਜੋਂ ਹੋਈ ਹੈ। ਇਹ ਦੋਵੇਂ ਸ਼ੂਟਰ ਹਰਿਆਣਾ ਦੇ ਸੋਨੀਪਤ ਅਤੇ ਚਰਖੀ ਦਾਦਰੀ ਦੇ ਰਹਿਣ ਵਾਲੇ ਹਨ।
ਪੈਦਲ ਹੀ ਆਏ ਸਨ ਦੋਵੇਂ ਹਮਲਾਵਰ
ਸਪੈਸ਼ਲ ਸੀਪੀ ਰਵਿੰਦਰ ਯਾਦਵ ਨੇ ਦੱਸਿਆ ਕਿ ਪੰਜਾਬੀ ਬਾਗ ਇਲਾਕੇ ਵਿੱਚ ਫਰੀਦਕੋਟ ਦੇ ਸਾਬਕਾ ਵਿਧਾਇਕ ਅਤੇ ਵਪਾਰੀ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੀ ਮੁੱਢਲੀ ਜਾਂਚ ਤੋਂ ਬਾਅਦ ਕ੍ਰਾਈਮ ਬ੍ਰਾਂਚ ਦੇ ਡੀਸੀਪੀ ਅਮਿਤ ਗੋਇਲ ਦੀ ਨਿਗਰਾਨੀ ਵਿੱਚ ਏਸੀਪੀ ਉਮੇਸ਼ ਬਰਠਵਾਲ ਦੀ ਟੀਮ ਬਣਾਈ ਗਈ ਸੀ। ਮੌਕੇ ਦੀ ਜਾਂਚ ਦੌਰਾਨ ਪੁਲਿਸ ਨੇ ਛੇ ਖੋਲ ਬਰਾਮਦ ਕੀਤੇ, ਜਿਨ੍ਹਾਂ ਨੂੰ ਪੁਲਿਸ ਨੇ ਜ਼ਬਤ ਕਰ ਲਿਆ।
ਫਾਰੈਂਸਿਕ ਟੀਮ ਨੂੰ ਮੌਕੇ 'ਤੇ ਬੁਲਾ ਕੇ ਜਾਂਚ ਕੀਤੀ ਗਈ ਅਤੇ ਉਥੋਂ ਸਬੂਤ ਇਕੱਠੇ ਕੀਤੇ ਗਏ। ਪੁਲਿਸ ਵੱਲੋਂ ਕੀਤੀ ਮੁਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋ ਹਮਲਾਵਰ ਪੈਦਲ ਆਏ ਸਨ ਅਤੇ ਸਾਬਕਾ ਵਿਧਾਇਕ ਦੇ ਘਰ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ ਸਨ। ਹਾਲਾਂਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ: Punjab News: ਸਭ ਤੋਂ ਵੱਧ ਪੰਜਾਬ 'ਚ ਰਹਿੰਦੀਆਂ ਨੇ ਸ਼ਹੀਦਾਂ ਦੀਆਂ ਵਿਧਵਾਵਾਂ, ਰੱਖਿਆ ਮੰਤਰਾਲੇ ਨੇ ਜਾਰੀ ਕੀਤੇ ਆਂਕੜੇ
ਸੀਸੀਟੀਵੀ ਵਿੱਚ ਕੈਦ ਹੋਏ ਹਮਲਾਵਰ
ਪੁਲਿਸ ਨੇ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਅਤੇ ਦਰਜਨਾਂ ਸੀਸੀਟੀਵੀ ਫੁਟੇਜਾਂ ਦਾ ਵਿਸ਼ਲੇਸ਼ਣ ਕੀਤਾ। ਸੀਸੀਟੀਵੀ ਕੈਮਰੇ ਵਿੱਚ ਕੈਦ ਹੋਏ ਹਮਲਾਵਰ ਦੀ ਪਛਾਣ ਕਰਨ ਤੋਂ ਬਾਅਦ ਪੁਲੀਸ ਨੇ ਤਕਨੀਕੀ ਨਿਗਰਾਨੀ ਅਤੇ ਸੀਡੀਆਰ ਦੀ ਮਦਦ ਨਾਲ 72 ਘੰਟਿਆਂ ਦੇ ਅੰਦਰ ਦੋਵਾਂ ਸ਼ੂਟਰਾਂ ਨੂੰ ਕਾਬੂ ਕਰ ਲਿਆ।
ਦੋਨਾਂ ਸ਼ੂਟਰਾਂ ਦੀ ਪਛਾਣ ਸੋਨੀਪਤ ਅਤੇ ਚਰਖੀ ਦਾਦਰੀ ਦੇ ਰਹਿਣ ਵਾਲੇ ਆਕਾਸ਼ ਕਾਸਾ ਅਤੇ ਨਿਤੇਸ਼ ਵਜੋਂ ਹੋਈ ਹੈ। ਪੁਲੀਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ। ਪੁਲੀਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿੱਚ ਵੀ ਸਾਬਕਾ ਵਿਧਾਇਕ ਦੇ ਠੇਕਿਆਂ ’ਤੇ ਗੋਲੀਬਾਰੀ ਕੀਤੀ ਗਈ ਸੀ।
ਇਹ ਵੀ ਪੜ੍ਹੋ: ਪੰਜਾਬ 'ਚ IT, ਖਣਿਜ ਅਤੇ ਤੇਲ ਉਤਪਾਦਨ ਦੇ ਖੇਤਰ 'ਚ ਪੰਜ ਦੇਸ਼ ਕਰਨਗੇ ਨਿਵੇਸ਼, ਖੁੱਲ੍ਹਣਗੇ ਰੁਜ਼ਗਾਰ ਦੇ ਦਰਵਾਜ਼ੇ