ਫ਼ਾਜ਼ਿਲਕਾ ਦੇ ਬੱਤੀਆਂ ਵਾਲੇ ਚੌਕ ਦੇ ਵਿੱਚ 10 ਫੁੱਟ ਉੱਚੀ ਦੀਵਾਰ ਡਿੱਗਣ ਨਾਲ ਦੋ ਮਜ਼ਦੂਰ ਥੱਲੇ ਦੱਬ ਗਏ ਜਦਕਿ ਇੱਕ ਦੀ ਮੌਤ ਹੋ ਗਈ ਜਿਸ ਦੀ ਲਾਸ਼ ਨੂੰ ਹੁਣ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ।
ਦਰਅਸਲ ਜਿਵੇਂ ਦੀਵਾਰ ਡਿੱਗੀ ਦੋ ਮਜ਼ਦੂਰ ਦੀਵਾਰ ਦੇ ਥੱਲੇ ਆ ਗਏ ਜਦਕਿ ਇੱਕ ਵਿਅਕਤੀ ਤਾਂ ਬਚ ਗਿਆ ਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਜਿਸਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਲਿਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ
ਭਾਰੀ ਮੀਂਹ ਕਾਰਨ ਵਾਪਰਿਆ ਵੱਡਾ ਹਾਦਸਾ, ਮਕਾਨ ਦੀ ਕੰਧ ਡਿੱਗਣ ਕਾਰਨ 2 ਬੱਚਿਆਂ ਸਮੇਤ 9 ਲੋਕਾਂ ਦੀ ਮੌਤ ,ਦੋ ਜ਼ਖਮੀ
Lucknow News : ਲਖਨਊ ਦੇ ਹਜ਼ਰਤਗੰਜ 'ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਕਾਰਨ ਵੱਡਾ ਹਾਦਸਾ ਵਾਰਿਆ ਹੈ। ਇਥੇ ਹਜ਼ਰਤਗੰਜ 'ਚ ਇਕ ਘਰ ਦੀ ਕੰਧ ਡਿੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਸੀਐੱਮ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ 'ਚ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: Indian Railway ਇਸ ਤੋਂ ਚੰਗਾ ਟਿਕਟ ਹੀ ਲੈ ਲੈਂਦੇ ! 25 ਲੱਖ ਲੋਕਾਂ ਤੋਂ ਵਸੂਲਿਆ 163.27 ਕਰੋੜ ਦਾ ਜੁਰਮਾਨਾ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।