ਪੜਚੋਲ ਕਰੋ

10 ਹਜ਼ਾਰ 'ਚ ਵੇਚਿਆ ਦੇਸ਼, ਪੰਜਾਬ ਚੋਂ 2 ਗੱਦਾਰ ਗ੍ਰਿਫ਼ਤਾਰ, ISI ਨੂੰ ਭੇਜਦੇ ਸੀ ਫੌਜ ਤੇ ਪੁਲਿਸ ਦੇ ਠਿਕਾਣਿਆਂ ਦੀ ਜਾਣਕਾਰੀ, ਪੁਲਿਸ ਵਧਾਈ ਦੀ ਪਾਤਰ-ਮਾਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਅੰਮ੍ਰਿਤਸਰ ਵਿੱਚ ਪਾਕਿਸਤਾਨ ਦੀ ਜਾਸੂਸੀ ਦੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਦੋ ਗੱਦਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਿਰਫ਼ ਗ੍ਰਿਫ਼ਤਾਰੀ ਨਹੀਂ, ਦੇਸ਼ ਭਗਤੀ ਦਾ ਸੰਕਲਪ ਹੈ, ਜਿਸ ਲਈ ਪੰਜਾਬ ਪੁਲਿਸ ਵਧਾਈ ਦੀ ਪਾਤਰ ਹੈ।

Punjab News: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ, ਪੰਜਾਬ ਪੁਲਿਸ ਨੇ ਦੋ ਪਾਕਿਸਤਾਨੀ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ, ਇਹ ਦੋਵੇਂ ਅੰਮ੍ਰਿਤਸਰ ਸਥਿਤ ਆਰਮੀ ਛਾਉਣੀ ਤੇ ਏਅਰ ਫੋਰਸ ਬੇਸ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਨੂੰ ਭੇਜ ਰਹੇ ਸਨ।

ਇਨ੍ਹਾਂ ਮੁਲਜ਼ਮਾਂ ਤੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਹੈ, ਜਿਸ ਵਿੱਚ ਫੌਜ ਦੀ ਗਤੀਵਿਧੀ ਤੇ ਹਵਾਈ ਸੈਨਾ ਦੇ ਅੱਡੇ ਦੀਆਂ ਤਸਵੀਰਾਂ ਮਿਲੀਆਂ ਹਨ। ਇਹ ਦੋਵੇਂ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਰਪ੍ਰੀਤ ਸਿੰਘ ਉਰਫ਼ ਪਿੱਟੂ ਉਰਫ਼ ਹੈਪੀ ਰਾਹੀਂ ਆਈਐਸਆਈ ਨਾਲ ਜੁੜੇ ਸਨ। ਮੁਲਜ਼ਮਾਂ ਦੀ ਪਛਾਣ ਪਲਕ ਸ਼ੇਰ ਮਸੀਹ ਅਤੇ ਸੂਰਜ ਮਸੀਹ ਵਜੋਂ ਹੋਈ ਹੈ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰੀ ਭੇਤ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 

ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਅੰਮ੍ਰਿਤਸਰ ਵਿੱਚ ਪਾਕਿਸਤਾਨ ਦੀ ਜਾਸੂਸੀ ਦੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਦੋ ਗੱਦਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਿਰਫ਼ ਗ੍ਰਿਫ਼ਤਾਰੀ ਨਹੀਂ, ਦੇਸ਼ ਭਗਤੀ ਦਾ ਸੰਕਲਪ ਹੈ, ਜਿਸ ਲਈ ਪੰਜਾਬ ਪੁਲਿਸ ਵਧਾਈ ਦੀ ਪਾਤਰ ਹੈ। ਬਾਰਡਰ ਸੂਬਾ ਹੋਣ ਦੇ ਨਾਤੇ ਅਸੀਂ ਦੇਸ਼ ਪ੍ਰਤੀ ਆਪਣਾ ਫ਼ਰਜ਼ ਨਿਭਾ ਰਹੇ ਹਾਂ ਅਤੇ ਦੇਸ਼ ਦੇ ਦੁਸ਼ਮਣਾਂ ਦੀਆਂ ਨਾਪਾਕ ਸਾਜ਼ਿਸ਼ਾਂ ਦਾ ਅੱਗੇ ਵੀ ਡੱਟ ਕੇ ਮੁਕਾਬਲਾ ਕਰਦੇ ਰਹਾਂਗੇ।

ਇਸ ਬਾਬਤ ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਪਲਕ ਫਰਨੀਚਰ ਦਾ ਕੰਮ ਕਰਦਾ ਹੈ ਜਦੋਂ ਕਿ ਸੂਰਜ ਮਜ਼ਦੂਰ ਵਜੋਂ ਕੰਮ ਕਰਦਾ ਹੈ। ਦੋਵਾਂ ਦੇ ਫੋਨਾਂ ਤੋਂ ਫੋਟੋਆਂ ਅਤੇ ਵੀਡੀਓ ਮਿਲੇ ਹਨ। ਉਹ ਹੈਪੀ ਰਾਹੀਂ ਪਾਕਿਸਤਾਨੀ ਏਜੰਟਾਂ ਦੇ ਸੰਪਰਕ ਵਿੱਚ ਸਨ, ਜੋ ਕਿ 500 ਗ੍ਰਾਮ ਹੈਰੋਇਨ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਸੀ। ਉਹ ਇੱਕ ਫੋਟੋ ਭੇਜਣ ਲਈ 5 ਤੋਂ 10 ਹਜ਼ਾਰ ਰੁਪਏ ਲੈਂਦਾ ਸੀ। ਫੌਜ ਅਤੇ ਹਵਾਈ ਠਿਕਾਣਿਆਂ ਤੋਂ ਇਲਾਵਾ, ਪੁਲਿਸ ਚੌਕੀਆਂ ਬਾਰੇ ਵੀ ਜਾਣਕਾਰੀ ਪਾਕਿਸਤਾਨ ਨੂੰ ਭੇਜੀ ਗਈ ਸੀ।

ਹੁਣ ਇਹ ਪਤਾ ਲੱਗੇਗਾ ਕਿ ਇਹ ਦੋਵੇਂ ਕਦੋਂ ਤੋਂ ਪਾਕਿਸਤਾਨ ਨੂੰ ਜਾਣਕਾਰੀ ਭੇਜ ਰਹੇ ਸਨ। ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਅਨੁਸਾਰ ਇਹ ਦੋਵੇਂ ਨੌਜਵਾਨ ਨਸ਼ੇੜੀ ਹਨ। ਇਸ ਕਾਰਨ ਉਨ੍ਹਾਂ ਦੇ ਆਈਐਸਆਈ ਜਾਲ ਵਿੱਚ ਫਸਣ ਦਾ ਸ਼ੱਕ ਹੈ। ਪੁਲਿਸ ਨੂੰ ਅਜੇ ਤੱਕ ਉਸਦਾ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਦੇ ਮੋਬਾਈਲ ਫੋਨ ਜ਼ਬਤ ਕਰ ਲਏ ਗਏ ਹਨ। ਉਨ੍ਹਾਂ ਦੇ ਹੋਰ ਸਾਥੀਆਂ ਬਾਰੇ ਵੀ ਜਾਣਕਾਰੀ ਮੋਬਾਈਲ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਪੁਲਿਸ ਹਰਪ੍ਰੀਤ ਸਿੰਘ ਉਰਫ਼ ਹੈਪੀ ਨੂੰ ਵੀ ਪ੍ਰੋਡਕਸ਼ਨ ਵਾਰੰਟ 'ਤੇ ਲਵੇਗੀ, ਤਾਂ ਜੋ ਉਸਦੇ ਪਾਕਿਸਤਾਨੀ ਲਿੰਕਾਂ ਦਾ ਵੀ ਖੁਲਾਸਾ ਹੋ ਸਕੇ। ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget