Punjab News: ਹਿਮਾਚਲ ਪੁਲਿਸ ਵੱਲੋਂ ਪੰਜਾਬ ਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। ਦਰਅਸਲ, ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਟਾਹਲੀਵਾਲ ਇੰਡਸਟਰੀਅਲ ਏਰੀਆ ਵਿੱਚ ਸਥਿਤ ਜੀਓ ਪੈਟਰੋਲ ਪੰਪ 'ਤੇ ਹੋਈ ਲੁੱਟ ਦਾ ਪਰਦਾਫਾਸ਼ ਹੋਇਆ ਹੈ, ਜਿਸ ਦਾ ਇੱਕ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਗੜ੍ਹਸ਼ੰਕਰ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਨਸ਼ੇੜੀ ਹਨ ਅਤੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹਨ।
ਜਾਣੋ ਕੀ ਹੈ ਪੂਰਾ ਮਾਮਲਾ
ਹਾਲ ਹੀ ਵਿੱਚ ਪੰਜਾਬ ਦੇ ਕੁਝ ਨੌਜਵਾਨਾਂ ਨੇ ਊਨਾ ਪੈਟਰੋਲ ਪੰਪ 'ਤੇ ਰਾਤ 3.15 ਵਜੇ ਹਥਿਆਰਾਂ ਦੀ ਮਦਦ ਨਾਲ ਡਕੈਤੀ ਕੀਤੀ ਸੀ। ਇਸ ਦੌਰਾਨ ਦੋਵੇਂ 60 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਭੱਜ ਗਏ। ਪੂਰੀ ਘਟਨਾ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦੋਸ਼ੀ ਨੇ ਅਪਰਾਧ ਕਰਨ ਤੋਂ 3 ਘੰਟੇ ਪਹਿਲਾਂ ਸਵਿਫਟ ਕਾਰ ਵਿੱਚ ਰੇਕੀ ਕੀਤੀ ਸੀ। ਪੁਲਿਸ ਨੇ ਡੂੰਘਾਈ ਨਾਲ ਜਾਂਚ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read MOre: Punjab News: ਪੰਜਾਬ ਪੁਲਿਸ ਨੇ ਆਪਣੇ ਹੀ ਕਰਮਚਾਰੀ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕਿਵੇਂ ਹੋਇਆ ਪਰਦਾਫਾਸ਼