ਮੰਦਭਾਗੀ ਖ਼ਬਰ ! ਤਰਨਤਾਰਨ ਦੇ 2 ਸਕੇ ਭਰਾ ਕੈਨੇਡਾ 'ਚ ਗੋਲ਼ੀਆਂ ਨਾਲ ਭੁੰਨੇ, 1 ਦੀ ਮੌਤ ਦੂਜਾ ਗੰਭੀਰ ਜ਼ਖ਼ਮੀ, ਫਿਰੌਤੀ ਨਾਲ ਜੁੜੇ ਤਾਰ
ਪੀੜਤ ਪਰਿਵਾਰ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਪਹਿਲਾਂ ਸੂਚਿਤ ਕੀਤਾ ਹੁੰਦਾ ਤਾਂ ਸ਼ਾਇਦ ਉਨ੍ਹਾਂ ਦੇ ਦੋਵੇਂ ਪੁੱਤਰ ਸੁਚੇਤ ਹੋ ਜਾਂਦੇ ਅਤੇ ਅਜਿਹੀ ਘਟਨਾ ਨਾ ਵਾਪਰਦੀ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਨੂੰ ਇੱਥੇ ਲਿਆਉਣ ਲਈ ਜਲਦੀ ਤੋਂ ਜਲਦੀ ਮਦਦ ਕੀਤੀ ਜਾਵੇ।
Punjab News: ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਰਹਿੰਦੇ ਤਰਨਤਾਰਨ ਦੇ ਪਿੰਡ ਨੰਦਪੁਰ ਦੇ ਕਿਸਾਨ ਸਰਬਜੀਤ ਸਿੰਘ ਦੇ ਦੋ ਨੌਜਵਾਨ ਪੁੱਤਰਾਂ ਨੂੰ ਕਾਰ ਸਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ। ਜਿਨ੍ਹਾਂ 'ਚੋਂ ਇੱਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਦੂਜਾ ਪੁੱਤਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਕੈਨੇਡਾ ਦੇ ਬਰੈਂਪਟਨ ਵਿੱਚ ਵਾਪਰੀ ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਕਿਸਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਲੜਕਾ ਖੁਸ਼ਵੰਤ ਪਾਲ ਸਿੰਘ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ ਤੇ 6 ਮਹੀਨੇ ਪਹਿਲਾਂ ਉਸ ਦਾ ਛੋਟਾ ਲੜਕਾ ਪ੍ਰਿਤਪਾਲ ਸਿੰਘ ਵੀ ਆਪਣੇ ਵੱਡੇ ਭਰਾ ਕੋਲ ਉੱਥੇ ਰਹਿਣ ਚਲਾ ਗਿਆ ਸੀ।
ਸ਼ੁੱਕਰਵਾਰ ਸਵੇਰੇ ਉੱਥੇ ਰਹਿਣ ਵਾਲੇ ਉਸ ਦੇ ਦੋਸਤ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਕਾਰ 'ਚ ਸਵਾਰ ਦੋ ਹਮਲਾਵਰਾਂ ਨੇ ਘਰ ਦੇ ਬਾਹਰ ਕਾਰ ਤੋਂ ਬਰਫ ਹਟਾ ਰਹੇ ਦੋਹਾਂ ਭਰਾਵਾਂ 'ਤੇ ਗੋਲੀਆਂ ਚਲਾ ਦਿੱਤੀਆਂ ਜਿਸ 'ਚ ਪ੍ਰਿਤਪਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਖੁਸ਼ਵੰਤ ਪਾਲ ਸਿੰਘ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਲੜਕੇ ਹਨ ਤੇ ਦੋਵੇਂ ਵਿਦੇਸ਼ ਰਹਿੰਦੇ ਸਨ। ਉਨ੍ਹਾਂ ਨੇ ਦੱਸਿਆ ਕਿ ਉਹ ਜਿਸ ਮਕਾਨ ਵਿੱਚ ਰਹਿ ਰਹੇ ਸੀ, ਉਹ ਕਿਰਾਏ 'ਤੇ ਸੀ। ਕਿਸੇ ਨੇ ਉਸ ਦੇ ਮਕਾਨ ਮਾਲਕ ਨੂੰ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਤੇ ਮਕਾਨ ਮਾਲਕ ਮੇਰੇ ਦੋਵਾਂ ਪੁੱਤਰਾਂ ਨੂੰ ਬਿਨਾਂ ਦੱਸੇ ਪਰਿਵਾਰ ਸਮੇਤ ਕਿਤੇ ਹੋਰ ਚਲਾ ਗਿਆ। ਜੇ ਉਨ੍ਹਾਂ ਨੂੰ ਪਹਿਲਾਂ ਸੂਚਿਤ ਕੀਤਾ ਹੁੰਦਾ ਤਾਂ ਸ਼ਾਇਦ ਉਨ੍ਹਾਂ ਦੇ ਦੋਵੇਂ ਪੁੱਤਰ ਸੁਚੇਤ ਹੋ ਜਾਂਦੇ ਅਤੇ ਅਜਿਹੀ ਘਟਨਾ ਨਾ ਵਾਪਰਦੀ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਨੂੰ ਇੱਥੇ ਲਿਆਉਣ ਲਈ ਜਲਦੀ ਤੋਂ ਜਲਦੀ ਮਦਦ ਕੀਤੀ ਜਾਵੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।