Road Accident: ਹੁਸ਼ਿਆਰਪੁਰ ਨੇੜਲੇ ਪਿੰਡ ਫਲਾਹੀ ਵਿੱਚ ਇੱਕ ਮਿੰਨੀ ਬੱਸ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਦਰੜ ਦਿੱਤਾ ਜਿਸ 'ਚ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹਰਮੋਈਆਂ ਵਾਸੀ ਨੌਜਵਾਨ ਜਤਿੰਦਰ ਅਤੇ ਸਤਵਿੰਦਰ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਵੱਲ ਜਾ ਰਹੇ ਸਨ।
ਕਿਵੇਂ ਹੋਇਆ ਇਹ ਹਾਦਸਾ ?
ਇਸ ਦੌਰਾਨ ਜਦੋਂ ਉਹ ਪਿੰਡ ਫਲਾਹੀ ਨੇੜੇ ਪੁੱਜੇ ਤਾਂ ਹੁਸ਼ਿਆਰਪੁਰ ਵੱਲੋਂ ਆ ਰਹੀ ਇੱਕ ਨਿੱਜੀ ਕੰਪਨੀ ਦੀ ਮਿੰਨੀ ਬੱਸ ਨੇ ਉਨ੍ਹਾਂ ਨੂੰ ਦਰੜ ਦਿੱਤਾ, ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਲੋਕਾਂ ਨੇ ਨੌਜਵਾਨਾਂ ਨੂੰ ਬੱਸ ਦੇ ਹੇਠਾਂ ਤੋਂ ਬਾਹਰ ਕੱਢਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।
ਪੁਲਿਸ ਮੌਕੇ 'ਤੇ ਪਹੁੰਚੀ
ਘਟਨਾ ਤੋਂ ਬਾਅਦ ਮਿੰਨੀ ਬੱਸ ਦਾ ਡਰਾਈਵਰ ਅਤੇ ਕੰਡਕਟਰ ਫਰਾਰ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੇਹਟੀਆਣਾ ਦੇ ਇੰਚਾਰਜ ਸੰਜੀਵ ਕੁਮਾਰ ਅਤੇ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਏ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ-Mid Day Meal: ਮਿਡ ਡੇ ਮੀਲ ਲਈ ਆਏ ਕਿੰਨੂ, ਸਕੂਲ ਤੋਂ 20 ਕਿਲੋਮੀਟਰ ਦੂਰ ਹੀ ਉਤਾਰ ਦਿੱਤੇ, ਮਾਸਟਰਾਂ ਨੂੰ ਪੈ ਗਈਆਂ ਭਾਜੜਾਂ
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ