Lok Sabha Election: ਚੋਣ ਅਧਿਕਾਰੀ ਨੇ ਬਟਾਲਾ ਅਤੇ ਗੁਰਦਾਸਪੁਰ ਦੇ ਐਸਐਸਪੀ ਨੂੰ ਲੋਕ ਸਭਾ ਚੋਣਾਂ ਸਬੰਧੀ ਚੋਣ ਡਿਊਟੀ ਤੋਂ ਗ਼ੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਲਈ ਪੱਤਰ ਲਿਖਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿੰਦੇ ਹਨ। 2 ਰਿਹਰਸਲਾਂ ਵਿੱਚੋਂ 20 ਮੁਲਾਜ਼ਮ ਗੈਰਹਾਜ਼ਰ ਰਹੇ ਹਨ ਅਤੇ ਉਨ੍ਹਾਂ ਦੀ ਗੈਰਹਾਜ਼ਰੀ ਬਾਰੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਹੈ।


 ਉਨ੍ਹਾਂ ਗੈਰ ਹਾਜ਼ਰ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ 29 ਮਈ ਨੂੰ ਰਿਹਰਸਲ ਦੌਰਾਨ ਆਪਣੀ ਚੋਣ ਡਿਊਟੀ ਲਈ ਰਿਪੋਰਟ ਕਰਨ। ਜੇਕਰ ਫਿਰ ਵੀ ਕੋਈ ਕਰਮਚਾਰੀ ਚੋਣ ਡਿਊਟੀ 'ਤੇ ਹਾਜ਼ਰ ਨਹੀਂ ਹੁੰਦਾ ਤਾਂ ਡਿਊਟੀ 'ਚ ਅਣਗਹਿਲੀ ਦਾ ਗੰਭੀਰ ਨੋਟਿਸ ਲਿਆ ਜਾਵੇਗਾ ਅਤੇ ਅਜਿਹੇ ਕਰਮਚਾਰੀ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ 1951 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ 10 ਹਜ਼ਾਰ ਮੁਲਾਜ਼ਮ ਚੋਣ ਡਿਊਟੀ ’ਤੇ ਹਨ।



ਫਲੈਗ ਮਾਰਚ 


ਸੀਆਰਪੀਐਫ ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ 'ਤੇ ਡੇਰਾ ਬਾਬਾ ਨਾਨਕ ਵਿਖੇ ਫਲੈਗ ਮਾਰਚ ਕੱਢਿਆ। ਸੀਆਰਪੀਐਫ ਦੇ 70 ਜਵਾਨਾਂ, ਸਹਾਇਕ ਕਮਾਂਡੈਂਟ ਧਰਮਿੰਦਰ ਮੀਨਾ ਅਤੇ ਐਸਐਚਓ ਜਸਪਾਲ ਸਿੰਘ ਨੇ ਅਗਵਾਈ ਕੀਤੀ। ਇਸ ਦਾ ਉਦੇਸ਼ ਲੋਕਾਂ ਨੂੰ ਬਿਨਾਂ ਕਿਸੇ ਡਰ ਦੇ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਸੀ। ਡੀਐਸਪੀ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕੱਸਿਆ ਜਾਵੇਗਾ।



ਵੋਟਾਂ ਦਾ ਦਿਨ


ਪੰਜਾਬ ਵਿੱਚ 1 ਜੂਨ ਨੂੰ ਸਤਵੇਂ ਤੇ ਆਖਰੀ ਗੇੜ੍ਹ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੇ ਸਾਰੇ ਮੁਲਾਜ਼ਮਾਂ ਨੂੰ ਡਿਊਟ 'ਤੇ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਹਨ। ਪਰ ਫਿਰ ਵੀ ਕਈ ਮੁਲਾਜ਼ਮ ਗ਼ੈਰ ਹਾਜ਼ਰ ਹੋ ਰਹੇ ਹਨ। ਜਿਸ ਕਰਕੇ ਹੁਣ ਚੋਣ ਕਮਿਸ਼ਨ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। 


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial