Floods in Punjab: ਅਬੋਹਰ ਦੇ ਮਲੂਕਪੁਰਾ ਮਾਈਨਰ 'ਚ 200 ਫੁੱਟ ਤੱਕ ਪਿਆ ਪਾੜ, 600 ਏਕੜ ਫਸਲ ਪਾਣੀ 'ਚ ਡੁੱਬੀ
ਪਾੜ ਪੈਣ ਨਾਲ ਕਰੀਬ 500-600 ਏਕੜ ਖੇਤ ਪਾਣੀ ਵਿੱਚ ਡੁੱਬ ਗਏ ਹਨ, ਜਿਸ ਕਾਰਨ ਨਰਮੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਵੇਗਾ। ਕਿਸਾਨਾਂ ਨੇ ਕਿਹਾ ਕਿ ਨਹਿਰ ਟੁੱਟਣ ਕਾਰਨ ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਉਠਾਉਣਾ ਪਵੇਗਾ।
Punjab Rain: ਫਾਜ਼ਿਲਕਾ ਦੇ ਅਬੋਹਰ 'ਚ ਸੀਤੋ ਗੁੰਨੋ ਰੋਡ 'ਤੇ ਸਥਿਤ ਟੋਲ ਪਲਾਜ਼ਾ ਨੇੜੇ ਐਤਵਾਰ ਸਵੇਰੇ ਇੱਕ ਵਾਰ ਫਿਰ ਮਲੂਕਪੁਰਾ ਮਾਈਨਰ ਟੁੱਟ ਗਿਆ ਜਿਸ ਕਾਰਨ ਆਸ-ਪਾਸ ਸੈਂਕੜੇ ਏਕੜ ਫ਼ਸਲਾਂ ਦਾ ਨੁਕਸਾਨ ਹੋ ਗਿਆ ਹੈ। ਦੂਜੇ ਪਾਸੇ ਕਿਸਾਨਾਂ ਦਾ ਦੋਸ਼ ਹੈ ਕਿ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਸਵੇਰੇ 5 ਵਜੇ ਦੇ ਕਰੀਬ ਨਹਿਰ ਟੁੱਟਣ ਦੀ ਸੂਚਨਾ ਦਿੱਤੀ ਗਈ ਸੀ ਪਰ ਨਹਿਰ ਟੁੱਟਣ ਦੇ 3 ਘੰਟੇ ਬਾਅਦ ਤੱਕ ਵਿਭਾਗ ਦਾ ਕੋਈ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚਿਆ। ਕਿਸਾਨਾਂ ਨੇ ਖੁਦ ਹੀ ਨਹਿਰ ਦੀ ਪਾੜ ਨੂੰ ਬਹੁਤ ਜ਼ਿਆਦਾ ਵਧਣ ਤੋਂ ਰੋਕਣ ਲਈ ਉਪਰਾਲੇ ਕੀਤੇ ਅਤੇ ਇਸ ਲਈ ਦਰੱਖਤਾਂ ਦੀਆਂ ਟਾਹਣੀਆਂ ਕੱਟ ਕੇ ਨਹਿਰ ਵਿੱਚ ਸੁੱਟ ਦਿੱਤੀਆਂ।
ਨਹਿਰੀ ਵਿਭਾਗ ਦੀ ਅਣਗਿਹਲੀ ਕਾਰਨ ਹੋਇਆ ਨੁਕਸਾਨ-ਕਿਸਾਨ
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੂਬਾਈ ਮੈਂਬਰ ਗੁਣਵੰਤ ਸਿੰਘ ਨੇ ਨਹਿਰ ਦੇ ਟੁੱਟਣ ਦਾ ਕਾਰਨ ਨਹਿਰੀ ਵਿਭਾਗ ਦੇ ਅਧਿਕਾਰੀਆਂ ਦੀ ਅਣਗਹਿਲੀ ਨੂੰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਬਰਸਾਤ ਕਾਰਨ ਪਾਣੀ ਦਾ ਵਹਾਅ ਪਿੱਛੇ ਤੋਂ ਆ ਰਿਹਾ ਹੈ, ਉੱਥੇ ਹੀ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਨਹਿਰ ਵਿੱਚ ਜ਼ਿਆਦਾ ਪਾਣੀ ਛੱਡ ਦਿੱਤਾ, ਜਿਸ ਕਾਰਨ ਨਹਿਰ ਟੁੱਟ ਗਈ। ਪਿੰਡ ਕੇਲਾਖੇੜਾ ਦੇ ਸਰਪੰਚ ਰਾਮ ਕੁਮਾਰ ਨੇ ਦੱਸਿਆ ਕਿ ਨਹਿਰ ਵਿੱਚ ਕਰੀਬ 200 ਫੁੱਟ ਪਾੜ ਪੈ ਗਿਆ ਹੈ।
ਪਾੜ ਪੈਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ
ਜ਼ਿਕਰ ਕਰ ਦਈਏ ਕਿ ਪਾੜ ਪੈਣ ਨਾਲ ਕਰੀਬ 500-600 ਏਕੜ ਖੇਤ ਪਾਣੀ ਵਿੱਚ ਡੁੱਬ ਗਏ ਹਨ, ਜਿਸ ਕਾਰਨ ਨਰਮੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਵੇਗਾ। ਕਿਸਾਨਾਂ ਨੇ ਕਿਹਾ ਕਿ ਨਹਿਰ ਟੁੱਟਣ ਕਾਰਨ ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਉਠਾਉਣਾ ਪਵੇਗਾ। ਇਸ ਦੇ ਨਾਲ ਹੀ ਹੁਣ ਨਹਿਰ ਦੀ ਮੁਰੰਮਤ ਵਿੱਚ ਵੀ ਲੰਮਾ ਸਮਾਂ ਲੱਗੇਗਾ, ਜਿਸ ਕਾਰਨ ਫ਼ਸਲਾਂ ਲਈ ਪਾਣੀ ਨਾ ਮਿਲਣ ਕਾਰਨ ਬਾਗ ਸੁੱਕ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।