ਫਰੀਦਕੋਟ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ, ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਕਰਨ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਚਾਰਜਸ਼ੀਟ ਦਾਇਰ ਕੀਤੀ ਗਈ। ਇਸ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੀ ਹੋਰ ਮੁਲਜ਼ਮਾਂ ਚੋਂ ਇੱਕ ਹੈ। ਦੱਸ ਦਈਏ ਕਿ ਇਹ ਮਾਮਲਾ 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਵਾਲਾ ਦਾ ਹੈ।
ਬਰਗਾੜੀ ਬੇਅਦਬੀ ਮਾਮਲੇ 'ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਮੇਤ 10 ਖਿਲਾਫ ਫਰੀਦਕੋਟ ਦੀ ਅਦਾਲਤ 'ਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ ਮਾਮਲੇ ਵਿੱਚ ਐਸਆਈਟੀ ਨੇ ਜੁਲਾਈ 2020 ‘ਚ ਡੇਰੇ ਦੇ ਸੱਤ ਪੈਰੋਕਾਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਤੋਂ ਇਲਾਵਾ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਅਤੇ ਡੇਰਾ ਮੁਖੀ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਸੀ ਅਤੇ ਸਾਰੇ 11 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਜਾਂਚ ਨੂੰ ਲੈ ਕੇ ਸੀਬੀਆਈ ਨਾਲ ਹੋਏ ਵਿਵਾਦ ਕਾਰਨ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੁਲਿਸ ਨੂੰ ਸੀਬੀਆਈ ਤੋਂ ਦਸਤਾਵੇਜ਼ ਲੈ ਕੇ ਮਾਮਲੇ ਵਿੱਚ ਸਪਲੀਮੈਂਟਰੀ ਚਲਾਨ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਸੀ। ਜਿਸ ਤੋਂ ਬਾਅਦ ਪੁਲਿਸ ਦੀ ਐਸਆਈਟੀ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਡੇਰਾ ਮੁਖੀ ਰਾਮ ਰਹੀਮ ਤੋਂ ਦੋ ਵਾਰ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਵੀਰਵਾਰ ਨੂੰ ਡੇਰਾ ਮੁਖੀ ਰਾਮ ਰਹੀਮ ਸਮੇਤ ਸਾਰੇ ਦੋਸ਼ੀਆਂ ਖਿਲਾਫ ਸਪਲੀਮੈਂਟਰੀ ਚਲਾਨ ਦਾਇਰ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ।
ਇਹ ਹੈ ਮਾਮਲਾ
ਸਾਲ 2015 ਵਿੱਚ ਪੰਜਾਬ ਦੇ ਬਰਗਾੜੀ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸਥਿਤ ਗੁਰਦੁਆਰਾ ਸਾਹਿਬ ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋਏ ਸੀ। 25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਨੇੜੇ ਦੋ ਹੱਥ ਲਿਖਤ ਪੋਸਟਰ ਮਿਲੇ ਸੀ। ਇਹ ਪੰਜਾਬੀ ਭਾਸ਼ਾ ਵਿੱਚ ਲਿੱਖੇ ਹੋਏ ਸੀ। ਦੋਸ਼ ਹੈ ਕਿ ਪੋਸਟਰ ਵਿੱਚ ਅਪਸ਼ਬਦ ਲਿੱਖੇ ਗਏ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin