ਕੋਟਕਪੂਰਾ ਗੋਲੀ ਕਾਂਡ : ਭਗਵੰਤ ਮਾਨ ਬੋਲੇ ਕੈਪਟਨ ਸਰਕਾਰ ਅਦਾਲਤ ਵਿਚ ਕੇਸ ਨੂੰ ਸਹੀ ਢੰਗ ਨਾਲ ਪੇਸ਼ ਕਰਨ 'ਚ ਹੋਈ ਫੇਲ੍ਹ
ਆਮ ਆਦਮੀ ਪਾਰਟੀ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਕੋਟਕਪੁਰਾ ਗੋਲੀਕਾਂਡ ਵਿਚ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਵਿੱਚ ਫ਼ੇਲ ਹੋਈ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਕੋਟਕਪੁਰਾ ਗੋਲੀਕਾਂਡ ਵਿਚ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਵਿੱਚ ਫ਼ੇਲ ਹੋਈ ਹੈ।
ਮਾਨ ਨੇ ਕਿਹਾ ਕਿ, "ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੈਪਟਨ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ ਅਤੇ ਨਵੇਂ ਸਿਰੇ ਤੋਂ ਜਾਂਚ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਚ ਅਦਾਲਤ ਤੋਂ ਆਏ ਫ਼ੈਸਲੇ ਤੋਂ ਸਿੱਧ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰਾਂ ਫ਼ੇਲ ਸਿੱਧ ਹੋਏ ਹਨ।"
ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਚੰਡੀਗੜ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ "ਕੈਪਟਨ ਅਮਰਿੰਦਰ ਸਿੰਘ ਦਾ ਐਡਵੋਕੇਟ ਜਨਰਲ ਅਤੁਲ ਨੰਦਾ 150 ਵਕੀਲਾਂ ਦੀ ਟੀਮ ਨਾਲ ਵੀ ਕੋਟਕਪੁਰਾ ਗੋਲੀ ਕਾਂਡ ਦਾ ਕੇਸ ਉਚ ਅਦਾਲਤ ਅੱਗੇ ਸਹੀ ਤਰੀਕੇ ਨਾਲ ਨਹੀਂ ਰੱਖ ਸਕੇ ਅਤੇ ਉਹ ਅੱਜ ਤੱਕ ਵੀ ਪੰਜਾਬ ਦੇ ਪੱਖ ਵਿੱਚ ਇੱਕ ਵੀ ਕੇਸ ਨਹੀਂ ਜਿੱਤ ਸਕੇ।"
ਉਨ੍ਹਾਂ ਸਵਾਲ ਚੁੱਕਿਆ ਕਿ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਕਿਉਂ ਨਹੀਂ ਕਾਬਲ ਵਕੀਲ ਭੇਜਿਆ। ਜਦੋਂ ਕਿ ਡੀ.ਜੀ.ਪੀ ਦਿਨਕਰ ਗੁਪਤਾ ਸਮੇਤ ਵੱਖ ਵੱਖ ਮਾਮਲਿਆਂ ਵਿੱਚ ਕੈਪਟਨ ਨੇ ਪੀ. ਚਿਦੰਮਬਰਮ ਜਿਹੇ ਮਹਿੰਗੇ ਐਡਵੋਕੇਟ ਅਦਾਲਤ ਵਿੱਚ ਭੇਜੇ ਸਨ।
ਇਹ ਵੀ ਪੜ੍ਹੋ: ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ