ਮਿਡ-ਡੇ-ਮੀਲ ਵਰਕਰਾਂ ਦੀਆਂ ਤਨਖਾਹਾਂ ਦਾ 204 ਕਰੋੜ ਰੁਪਏ ਜਾਰੀ, ਤਿੰਨ ਮਹੀਨੇ ਤੋਂ ਨਹੀਂ ਮਿਲੀ ਸੀ ਤਨਖਾਹ
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ ਵਰਕਰਾਂ ਦੀਆਂ ਤਨਖਾਹਾਂ ਲਈ 204 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ ਵਰਕਰਾਂ ਦੀਆਂ ਤਨਖਾਹਾਂ ਲਈ 204 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਹ ਤਨਖਾਹ ਅਗਲੇ 2-3 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋ ਜਾਵੇਗੀ, ਇਹ ਜਾਣਕਾਰੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਪੰਜਾਬ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ।
ਬੈਂਸ ਨੇ ਕਿਹਾ, “ਜਦੋਂ ਮੈਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੰਗਲ ਅਤੇ ਸਰਕਾਰੀ ਹਾਈ ਸਕੂਲ ਦਸਗਰਾਈ ਦਾ ਦੌਰਾ ਕਰ ਰਿਹਾ ਸੀ ਤਾਂ ਮਿਡ-ਡੇ-ਮੀਲ ਵਰਕਰਾਂ ਨੇ ਮੇਰੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਹੈ।ਪੁੱਛਗਿੱਛ ਕਰਨ 'ਤੇ ਪਤਾ ਲੱਗਾ ਕਿ ਤਨਖ਼ਾਹ ਵਿੱਤ ਵਿਭਾਗ ਕੋਲ ਬਕਾਇਆ ਪਈ ਹੈ।
ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਇਸ ਮਸਲੇ ਦੇ ਜਲਦੀ ਹੱਲ ਲਈ ਤੁਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲੇ ਹਨ।ਬੈਂਸ ਨੇ ਕਿਹਾ ਕਿ ਮਿਡ-ਡੇ-ਮੀਲ ਵਰਕਰਾਂ ਦੀ ਤਨਖਾਹ ਇਕ ਦੋ ਦਿਨਾਂ ਅੰਦਰ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਆ ਜਾਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :