Punjab News: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਦੱਸਿਆ ਨਾਰਥਰਨ ਜ਼ੋਨਲ ਕੌਂਸਲ ਦੀ 20ਵੀਂ ਸਟੈਂਡਿੰਗ ਕਮੇਟੀ ਦੀ ਮੀਟਿੰਗ 12 ਜਨਵਰੀ 2023 ਨੂੰ ਮੁਹਾਲੀ ਵਿਖੇ ਹੋਵੇਗੀ।

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣੇ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜੰਜੂਆ ਨੇ ਦੱਸਿਆ ਕਿ ਕੌਂਸਲ ਦੀ ਇਸ 20ਵੀ ਸਟੈਂਡਿੰਗ ਕਮੇਟੀ ਦੀ ਇਸ ਮੀਟਿੰਗ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ, ਯੂ.ਟੀ. ਚੰਡੀਗੜ੍ਹ, ਜੰਮੂ ਕਸ਼ਮੀਰ ਅਤੇ ਲੱਦਾਖ ਦੇ ਮੁੱਖ ਸਕੱਤਰਾਂ/ਪ੍ਰਸ਼ਾਸਕਾਂ ਸਮੇਤ ਕਈ ਉੱਚ ਅਧਿਕਾਰੀਆਂ ਵਲੋਂ ਹਿੱਸਾ ਲਿਆ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਇਨ੍ਹਾਂ ਰਾਜਾਂ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਬਿਹਤਰ ਬਨਾਉਣ ਲਈ ਅਹਿਮ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਪ੍ਰਮੁੱਖ ਸਕੱਤਰ ਪ੍ਰਿਟਿੰਗ ਸਟੇਸ਼ਨਰੀ ਵੀ.ਕੇ. ਮੀਨਾ, ਸਕੱਤਰ ਆਮ ਰਾਜ ਪ੍ਰਬੰਧ ਕੁਮਾਰ ਰਾਹੁਲ, ਸਕੱਤਰ ਗ੍ਰਹਿ ਤੇ ਨਿਆਂ ਵਿਭਾਗ ਰਿੱਤੂ ਅਗਰਵਾਲ, ਏਡੀਜੀਪੀ ਸੁਰੱਖਿਆ ਐਸ ਐਸ ਸ੍ਰੀਵਾਸਤਵਾ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਵਿਭਾਗ ਗਿਰਿਸ਼ ਦਿਆਲਨ, ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਅਮਿਤ ਤਲਵਾੜ ਤੋਂ ਇਲਾਵਾ ਵਿਧਾਨ ਸਭਾ ਸਕੱਤਰੇਤ, ਬਿਜਲੀ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨੁਮਾਇੰਦੀਆਂ ਨਾਲ ਸਟੈਂਡਿੰਗ ਕਮੇਟੀ ਦੀ ਮੀਟਿੰਗ ਸਬੰਧੀ ਪੁਖਤਾ ਪ੍ਰਬੰਧ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਢੁੱਕਵੇਂ ਪ੍ਰਬੰਧ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!