(Source: ECI/ABP News/ABP Majha)
Bhagwant Mann: ਸਰਕਾਰੀ ਸਕੂਲਾਂ ਦੇ 20,000 ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦੇ ਪਾਇਲਟ ਪ੍ਰਾਜੈਕਟ ਲਈ 21 ਕਰੋੜ ਰੁਪਏ ਜਾਰੀ : ਭਗਵੰਤ ਮਾਨ
Punjab News : ਸੂਬੇ ਵਿੱਚ ‘ਨਵੇਂ ਯੁੱਗ ਦੀ ਸ਼ੁਰੂਆਤ’ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12,710 ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ
Punjab News : ਸੂਬੇ ਵਿੱਚ ‘ਨਵੇਂ ਯੁੱਗ ਦੀ ਸ਼ੁਰੂਆਤ’ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12,710 ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਦੇ ਪੱਤਰ ਸੌਂਪ ਕੇ ਅਧਿਆਪਕ ਵਰਗ ਨਾਲ ਕੀਤੇ ਵੱਡੇ ਵਾਅਦਾ ਨੂੰ ਪੂਰਾ ਕਰ ਦਿਖਾਇਆ ਹੈ। ਇੱਥੇ ਟੈਗੋਰ ਥੀਏਟਰ ਵਿਖੇ ਹੋਏ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਣਾਂ ਨੂੰ ਪਾਰ ਕਰਦਿਆਂ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ `ਤੇ ਜ਼ੋਰ ਦਿੱਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਆਪਣੇ ਕਾਰਜਕਾਲਾਂ ਦੇ ਆਖ਼ਰੀ ਸਮੇਂ ਥੋੜ੍ਹੀਆਂ-ਬਹੁਤੀਆਂ ਰਿਆਇਤਾਂ ਦੇ ਕੇ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸ਼ਾਸਨ ਦੌਰਾਨ ਲੋਕਾਂ ਨੂੰ ਲੁੱਟਿਆ ਹੈ ਅਤੇ ਕਦੇ ਵੀ ਉਨ੍ਹਾਂ ਦੀ ਭਲਾਈ ਲਈ ਕੋਈ ਵਿਸ਼ੇਸ਼ ਫੈਸਲੇ ਨਹੀਂ ਲਏ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ ਲਗਾਤਾਰ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਅਧਿਆਪਕ ਸੂਬੇ ਵਿੱਚ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਅਤੇ ਅਧਿਆਪਕਾਂ ਦੇ ਸਾਂਝੇ ਯਤਨਾਂ ਸਦਕਾ ਪੰਜਾਬ ਮਿਆਰੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਅਸੀਂ ਸਾਰੇ ਖ਼ੁਸ਼ਕਿਸਮਤ ਹਾਂ ਕਿ ਅਸੀਂ ਇਸ ਉੱਦਮ ਦਾ ਹਿੱਸਾ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ `ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਦਿਆਰਥੀਆਂ ਦੇ ਵਿਚਾਰਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਨੌਜਵਾਨਾਂ ਦੀ ਆਪਣੀ ਵੱਖਰੀ ਪਛਾਣ ਬਣਾਉਣ ਲਈ ਉਨ੍ਹਾਂ ਦੀ ਮਦਦ ਕਰਨ ਲਈ ਹਰ ਸੰਭਵ ਯਤਨ ਕਰਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼਼ੁਰੂ ਕਰੇਗੀ ਅਤੇ ਇਸ ਲਈ 20,000 ਵਿਦਿਆਰਥੀਆਂ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ 12,000 ਲੜਕੀਆਂ ਅਤੇ 8,000 ਲੜਕੇ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ 21 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਜਾ ਚੁੱਕਾ ਹੈ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੱਸਾਂ ਨੂੰ ਜੀ.ਪੀ.ਐੱਸ. ਸਿਸਟਮ ਨਾਲ ਲੈੱਸ ਕੀਤਾ ਜਾਵੇਗਾ ਤਾਂ ਜੋ ਮਾਪੇ ਬੱਸਾਂ ਦੀ ਆਵਾਜਾਈ `ਤੇ ਨਜ਼ਰ ਰੱਖ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਅਹਿਮ ਭੂਮਿਕਾ ਨਿਭਾਏਗਾ।