ਪੰਜਾਬ ਤੋਂ ਬੁਰੀ ਖਬਰ! ਜ਼ਹਿਰੀਲੀ ਸ਼ਰਾਬ ਨਾਲ 21 ਮੌਤਾਂ, ਕੈਪਟਨ ਵੱਲੋਂ ਜਾਂਚ ਦੇ ਹੁਕਮ
ਏਬੀਪੀ ਸਾਂਝਾ | 31 Jul 2020 03:14 PM (IST)
ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸੰਕੇਤਕ ਤਸਵੀਰ
ਚੰਡੀਗੜ੍ਹ: ਜ਼ਿਲ੍ਹਾ ਅੰਮ੍ਰਿਤਸਰ, ਬਟਾਲਾ ਤੇ ਤਰਨ ਤਾਰਨ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਜ਼ਹਿਰੀਲੀ ਸ਼ਰਾਬ ਬਣਾਉਣ ਵਾਲੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ 'ਚ ਐਸਆਈਟੀ ਬਣਾਈ ਗਈ ਹੈ ਜੋ ਇਸ ਸਾਰੇ ਮਾਮਲੇ ਦੀ ਜਾਂਚ ਕਰੇਗੀ। ਇਸ ਦੌਰਾਨ ਥਾਣਾ ਤਰਸਿੱਕ ਦੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ 'ਚ ਮੈਜਿਸਟਰੀਅਲ ਜਾਂਚ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਇਸ ਮਾਮਲੇ ਦੀ ਪੂਰੀ ਜਾਂਚ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਨੂੰ ਸੌਂਪੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਜਾਂਚ 'ਚ ਦੋਸ਼ੀ ਪਾਏ ਜਾਣ ਵਾਲੇ ਤੇ ਸਖ਼ਤ ਕਰਵਾਈ ਕੀਤੀ ਜਾਵੇਗੀ। ਇਸ ਮਾਮਲੇ 'ਚ ਪੁਲਿਸ ਨੇ ਇੱਕ ਮਹਿਲਾ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਥਾਵਾਂ ਤੇ ਹੋਈਆਂ ਮੌਤਾਂ 29 ਜੁਲਾਈ: 5 ਮੌਤਾਂ ਮੁੱਛਲ 'ਚ 30 ਜੁਲਾਈ: 5 ਮੌਤਾਂ ਮੁੱਛਲ 'ਚ 30 ਜੁਲਾਈ: 2 ਮੌਤਾਂ ਬਟਾਲਾ 'ਚ 31 ਜੁਲਾਈ: 5 ਮੌਤਾਂ ਬਟਾਲਾ 'ਚ 31 ਜੁਲਾਈ: 4 ਮੌਤਾਂ ਤਰਨ ਤਾਰਨ 'ਚ