ਨਾਭਾ ਜੇਲ੍ਹ ਬਰੇਕ ਮਾਮਲੇ 'ਚ 22 ਮੁਲਜ਼ਮ ਦੋਸ਼ੀ ਕਰਾਰ, 6 ਬਰੀ
Nabha Jail Break: ਨਾਭਾ ਜੇਲ੍ਹ ਬਰੇਕ ਮਾਮਲੇ ਵਿੱਚ 22 ਮੁਲਜ਼ਮ ਦੋਸ਼ੀ ਕਰਾਰ ਦਿੱਤੇ ਗਏ ਹਨ। ਅਦਲਾਤ ਨੇ 6 ਮੁਲਜ਼ਮਾਂ ਨੂੰ ਬਰੀ ਕਰ ਦੱਤਾ ਹੈ। ਅਦਾਲਤ ਨੇ ਸਜ਼ਾ ਸਬੰਧੀ ਫੈਸਲਾ 23 ਮਾਰਚ ਤੱਕ ਸੁਰੱਖਿਅਤ ਰੱਖ ਲਿਆ ਹੈ।
Nabha Jail Break: ਨਾਭਾ ਜੇਲ੍ਹ ਬਰੇਕ ਮਾਮਲੇ ਵਿੱਚ 22 ਮੁਲਜ਼ਮ ਦੋਸ਼ੀ ਕਰਾਰ ਦਿੱਤੇ ਗਏ ਹਨ। ਅਦਲਾਤ ਨੇ 6 ਮੁਲਜ਼ਮਾਂ ਨੂੰ ਬਰੀ ਕਰ ਦੱਤਾ ਹੈ। ਅਦਾਲਤ ਨੇ ਸਜ਼ਾ ਸਬੰਧੀ ਫੈਸਲਾ 23 ਮਾਰਚ ਤੱਕ ਸੁਰੱਖਿਅਤ ਰੱਖ ਲਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਸਾਲ 2016 ਦੇ ਨਾਭਾ ਜੇਲ੍ਹ ਬ੍ਰੇਕ ਮਾਮਲੇ ਵਿੱਚ ਵਧੀਕ ਸੈਸ਼ਨ ਜੱਜ ਐਚਐਸ ਗਰੇਵਾਲ ਦੀ ਅਦਾਲਤ ਨੇ 22 ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਤੇ ਛੇ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਦੋਸ਼ੀ ਠਹਿਰਾਏ ਗਏ ਲੋਕਾਂ ਦੀ ਸਜ਼ਾ ਬਾਰੇ ਫੈਸਲਾ 23 ਮਾਰਚ ਤੱਕ ਸੁਰੱਖਿਅਤ ਰੱਖ ਲਿਆ ਹੈ।
ਦੱਸ ਦਈਏ ਕਿ 2016 ਵਿੱਚ ਪਲਵਿੰਦਰ ਪਿੰਦਾ ਸਮੇਤ ਕਈ ਗੈਂਗਸਟਰਾਂ ਨੇ ਹਥਿਆਰਾਂ ਨਾਲ ਲੈਸ ਨਾਭਾ ਦੀ ਹਾਈ ਸਕਿਓਰਿਟੀ ਜੇਲ੍ਹ 'ਤੇ ਹਮਲਾ ਕਰਕੇ ਦੋ ਗਰਮ ਖਿਆਲੀਆਂ ਸਮੇਤ ਚਾਰ ਗੈਂਗਸਟਰਾਂ ਨੂੰ ਛੁਡਾ ਲਿਆ ਸੀ। ਛੁਡਾਏ ਗਏ ਗਰਮਖਿਆਲੀ ਖਾਲਿਸਤਾਨ ਕਮਾਂਡੋ ਫੋਰਸ ਦੇ ਹਰਮਿੰਦਰ ਸਿੰਘ ਮਿੰਟੂ ਤੇ ਕਸ਼ਮੀਰਾ ਸਿੰਘ ਗਲਵੱਟੀ ਸ਼ਾਮਲ ਹਨ, ਜਦੋਂ ਕਿ ਗੈਂਗਸਟਰਾਂ ਵਿੱਚ ਵਿੱਕੀ ਗੌਂਡਰ ਤੇ ਗੁਰਪ੍ਰੀਤ ਸੇਖੋਂ ਤੇ ਉਨ੍ਹਾਂ ਦੇ ਸਾਥੀ ਸ਼ਾਮਲ ਹਨ।
ਪੁਲਿਸ ਰਿਕਾਰਡ ਅਨੁਸਾਰ ਮਿੰਟੂ ਪਾਕਿਸਤਾਨ ਵਿੱਚ ਰਹਿ ਰਿਹਾ ਸੀ ਤੇ ਉਸ ਨੂੰ ਥਾਈਲੈਂਡ ਤੋਂ ਕਾਬੂ ਕੀਤਾ ਗਿਆ ਸੀ। ਨਾਭਾ ਜੇਲ੍ਹ ਤੋਂ ਫਰਾਰ ਹੋਣ ਤੋਂ ਬਾਅਦ ਮਿੰਟੂ ਨੂੰ ਉਸੇ ਰਾਤ ਪੁਲਿਸ ਨੇ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਕੁਝ ਸਾਲਾਂ ਬਾਅਦ ਪਟਿਆਲਾ ਜੇਲ੍ਹ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ।
ਕਸ਼ਮੀਰ ਸਿੰਘ ਅੱਜ ਤੱਕ ਪੁਲਿਸ ਦੇ ਹੱਥ ਨਹੀਂ ਆਇਆ। ਦੂਜੇ ਪਾਸੇ ਵਿੱਕੀ ਗੌਂਡਰ ਤੇ ਉਸ ਦਾ ਇੱਕ ਸਾਥੀ ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਬਾਕੀ ਗੈਂਗਸਟਰਾਂ ਨੂੰ ਵੀ ਕਾਬੂ ਕਰ ਲਿਆ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ