ਬਰਨਾਲਾ : ਸ੍ਰੀ ਗਣਪਤੀ ਦੇ ਵਿਸਰਜਨ ਦੌਰਾਨ ਨਹਿਰ ਵਿੱਚ ਡੁੱਬਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਗੋਤਾਖੋਰਾਂ ਨੇ ਕਰੀਬ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਨੌਜਵਾਨ ਦੀ ਲਾਸ਼ ਨਹਿਰ 'ਚੋਂ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਨੌਜਵਾਨ ਸੁਨੀਲ ਸ਼ਰਮਾ ਦੀਕਸ਼ਿਤ ਬਰਨਾਲਾ ਵਿਖੇ ਬਿਜਲੀ ਦੀ ਦੁਕਾਨ 'ਤੇ ਕੰਮ ਕਰਦਾ ਸੀ। ਸ੍ਰੀ ਗਣਪਤੀ ਵਿਸਰਜਨ ਦੌਰਾਨ ਰਣੀਕੇ ਨਹਿਰ ਵਿੱਚ ਡੁੱਬਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। 


 

ਜਾਣਕਾਰੀ ਦਿੰਦਿਆਂ ਥਾਣਾ ਸਦਰ ਧੂਰੀ ਦੇ ਇੰਚਾਰਜ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਰਨਾਲਾ ਦੇ ਰਾਮ ਭਾਗ ਰੋਡ ਤੋਂ ਗਣਪਤੀ ਵਿਸਰਜਨ ਕਰਨ ਲਈ ਵੱਡੀ ਗਿਣਤੀ 'ਚ ਸ਼ਰਧਾਲੂ ਪੁੱਜੇ ਹੋਏ ਸਨ। ਇਸੇ ਦੌਰਾਨ 22 ਸਾਲਾ ਨੌਜਵਾਨ ਸੁਨੀਲ ਸ਼ਰਮਾ ਦੀਕਸ਼ਿਤ ਪੁੱਤਰ ਜਤਿੰਦਰ ਨਾਥ ਰਿੰਪੀ ਵਾਸੀ ਤਪਾ ਜ਼ਿਲ੍ਹਾ ਬਰਨਾਲਾ ਅਚਾਨਕ ਤਿਲਕ ਗਿਆ। 

 

ਜਿਸ ਕਾਰਨ ਉਹ ਨਹਿਰ ਵਿੱਚ ਡਿੱਗ ਗਿਆ ਅਤੇ ਪਾਣੀ ਦੇ ਤੇਜ਼ ਵਹਾਅ ਨਾਲ ਰੁੜ੍ਹ ਗਿਆ ਅਤੇ ਪਾਣੀ ਵਿੱਚ ਡੁੱਬਣ ਕਾਰਨ ਉਸਦੀ ਮੌਤ ਹੋ ਗਈ। ਗੋਤਾਖੋਰਾਂ ਨੇ ਕਰੀਬ ਤਿੰਨ ਘੰਟੇ ਬਾਅਦ ਉਸ ਦੀ ਲਾਸ਼ ਨਹਿਰ 'ਚੋਂ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਨੌਜਵਾਨ ਸੁਨੀਲ ਸ਼ਰਮਾ ਦੀਕਸ਼ਿਤ ਬਰਨਾਲਾ 'ਚ ਬਿਜਲੀ ਦੀ ਦੁਕਾਨ 'ਤੇ ਕੰਮ ਕਰਦਾ ਸੀ।

 

ਦੱਸ ਦੇਈਏ ਕਿ ਭਗਵਾਨ ਸ਼੍ਰੀ ਗਣੇਸ਼ ਦਾ ਵਿਸਰਜਨ ਅਨੰਤ ਚਤੁਰਦਸ਼ੀ (Anant Chaturdashi) 'ਤੇ ਕੀਤਾ ਜਾਂਦਾ ਹੈ। 10 ਦਿਨਾਂ ਦੇ ਗਣਪਤੀ ਉਤਸਵ ਦੇ ਆਖਰੀ ਦਿਨ ਨੂੰ ਅਨੰਤ ਚਤੁਰਦਸ਼ੀ ਕਿਹਾ ਜਾਂਦਾ ਹੈ। ਇਸ ਦਿਨ ਭਗਵਾਨ ਗਣੇਸ਼ ਦਾ ਵਿਸਰਜਨ ਕੀਤਾ ਜਾਂਦਾ ਹੈ। ਹਾਲਾਂਕਿ, ਸ਼ਰਧਾਲੂ ਆਪਣੀ ਸਮਰੱਥਾ ਅਨੁਸਾਰ ਵੱਖ-ਵੱਖ ਦਿਨਾਂ 'ਤੇ ਵਿਸਰਜਨ ਕਰਦੇ ਹਨ ਪਰ ਅਨੰਤ ਚਤੁਰਦਸ਼ੀ ਵਾਲੇ ਦਿਨ ਗਣਪਤੀ ਵਿਸਰਜਨ ਦਾ ਵਿਸ਼ੇਸ਼ ਮਹੱਤਵ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।