Batala News : ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਰਹਿਣ ਵਾਲੇ 22 ਸਾਲਾਂ ਨੌਜਵਾਨ ਦੀ ਲਾਸ਼ ਬਟਾਲਾ ਦੇ ਪੁਲਿਸ ਲਾਈਨ ਰੋਡ ਪੀਰ ਬਾਬੇ ਦੀ ਜਗ੍ਹਾ ਨਜਦੀਕ ਤੋਂ ਬਰਾਮਦ ਹੋਈ ਹੈ। ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਸਕੂਲ ਸਮੇਂ ਤੋਂ ਹੀ ਨਸ਼ੇ ਦੀ ਦਲਦਲ ਵਿੱਚ ਫਸ ਚੁੱਕਿਆ ਸੀ ਅਤੇ ਅੱਜ ਇਹੋ ਨਸ਼ਾ ਉਹਨਾਂ ਦੇ ਬੇਟੇ ਨੂੰ ਖਾ ਗਿਆ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮੁੜ ਸੰਮਨ ਭੇਜਿਆ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ 21 ਅਪ੍ਰੈਲ ਨੂੰ ਹੋਵੇਗੀ ਜਾਂਚ
ਮ੍ਰਿਤਕ ਨੌਜਵਾਨ ਦੇ ਪਿਤਾ ਕੇਵਲ ਸਿੰਘ ਅਤੇ ਉਸਦੇ ਦੋਸਤ ਬਚਿੱਤਰ ਸਿੰਘ ਨੇ ਦੱਸਿਆ ਕਿ ਨਵਜੋਤ ਸਕੂਲ ਪੜ੍ਹਦੇ ਸਮੇਂ ਤੋਂ ਨਸ਼ੇ ਦੀ ਦਲਦਲ ਵਿੱਚ ਐਸਾ ਫਸਿਆ ਕੇ ਊਸ ਵਿੱਚੋ ਨਿਕਲ ਹੀ ਨਹੀਂ ਪਾਇਆ ਅਤੇ ਦਿਨ ਬੁ ਦਿਨ ਨਸ਼ੇ ਦੀ ਇੰਸ ਡੂੰਘੀ ਦਲਦਲ ਵਿੱਚ ਫਸਦਾ ਹੀ ਚਲਾ ਗਿਆ।
ਉਨ੍ਹਾਂ ਕਿਹਾ ਕਿ ਇਸ ਨਸ਼ੇ ਨੂੰ ਲੈ ਕੇ ਉਨ੍ਹਾਂ ਨੇ ਕਈ ਵਾਰ ਪੁਲਸ ਦੇ ਅਧਿਕਾਰੀਆਂ ਨੂੰ ਅਤੇ ਰਾਜਨੀਤਕ ਲੋਕਾਂ ਨੂੰ ਵੀ ਸੂਚਿਤ ਕੀਤਾ ਕਿ ਕਸਬੇ ਅੰਦਰ ਵਿਕ ਰਹੇ ਨਸ਼ੇ ਉਤੇ ਨਕੇਲ ਕੱਸੀ ਜਾਵੇ ਪਰ ਹੋਇਆ ਕੁਝ ਨਹੀਂ ,ਜਿਸਦਾ ਨਤੀਜਾ ਇਹ ਨਿਕਲਿਆ ਕਿ ਸਾਡਾ ਬੇਟਾ ਨਵਜੋਤ ਮੌਤ ਦੀ ਆਗੋਸ਼ ਵਿੱਚ ਚਲਾ ਗਿਆ। ਉਹਨਾਂ ਕਿਹਾ ਕਿ ਨਵਜੋਤ ਕੱਲ ਦਾ ਹੀ ਆਪਣੇ ਘਰੋਂ ਬਟਾਲਾ ਜਾਣ ਦਾ ਕਹਿ ਕੇ ਨਿਕਲਿਆ ਸੀ
ਓਥੇ ਹੀ ਪੁਲਿਸ ਅਧਿਕਾਰੀ ਨੇ ਮਾਮਲੇ ਬਾਰੇ ਦਸਦੇ ਕਿਹਾ ਕਿ ਬਿਆਨ ਦਰਜ ਕੀਤੇ ਜਾ ਰਹੇ ਹਨ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਚੱਲ ਪਏਗਾ ਅਤੇ ਊਸ ਤੋਂ ਬਾਅਦ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਓਥੇ ਹੀ ਪੁਲਿਸ ਅਧਿਕਾਰੀ ਨੇ ਮਾਮਲੇ ਬਾਰੇ ਦਸਦੇ ਕਿਹਾ ਕਿ ਬਿਆਨ ਦਰਜ ਕੀਤੇ ਜਾ ਰਹੇ ਹਨ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਚੱਲ ਪਏਗਾ ਅਤੇ ਊਸ ਤੋਂ ਬਾਅਦ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।