ਜਲੰਧਰ: ਕਪੂਰਥਲਾ ਰੋਡ ਸਥਿਤ ਸਿਗਮਾ ਹਸਪਤਾਲ ਵਿੱਚ ਅੱਜ ਇੱਕ ਨਰਸ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਪ੍ਰਿਆ ਨਾਂ ਦੀ 22 ਸਾਲਾਂ ਦੀ ਇਹ ਨਰਸ ਜਲੰਧਰ ਦੇ ਕਰਤਾਰਪੁਰ ਇਲਾਕੇ ਦੀ ਰਹਿਣ ਵਾਲੀ ਸੀ। ਉਹ ਸਿਗਮਾ ਹਸਪਤਾਲ ਵਿੱਚ ਬਤੌਰ ਨਰਸ ਡਿਉਟੀ ਕਰਦੀ ਸੀ।

ਅੱਜ ਦੁਪਹਿਰ ਉਸ ਦੀ ਦੇਹ ਹਸਪਤਾਲ ਦੇ ਹੋਸਟਲ ਵਿੱਚ ਉਸ ਦੇ ਕਮਰੇ ਵਿੱਚ ਫਾਹੇ ਨਾਲ ਲਟਕਦਾ ਹੋਇਆ ਮਿਲਿਆ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਥਾਣਾ ਨੰਬਰ ਦੋ ਦੇ ਐਸਐਚਓ ਬਲਜਿੰਦਰ ਸਿੰਘ ਨੇ ਕਿਹਾ ਕਿ  ਉਨ੍ਹਾਂ ਨੂੰ ਕਰੀਬ ਸਾਢੇ ਬਾਰਾਂ ਵਜੇ ਸੂਚਨਾ ਮਿਲੀ ਸੀ ਕਿ ਸਿਗਮਾ ਹਸਪਤਾਲ ਦੇ ਹੋਸਟਲ ਦੇ ਕਮਰੇ ਵਿੱਚ ਇੱਕ ਲੜਕੀ ਨੇ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ ਹੈ। ਇਸ ਤੋਂ ਬਾਅਦ ਮੌਕੇ 'ਤੇ ਪਹੁੰਚੇ ਤੇ ਲੜਕੀ ਦੇ ਘਰਦਿਆਂ ਨੂੰ ਇਸ ਦੀ ਸੂਚਨਾ ਦਿੱਤੀ ਗਈ ਹੈ। ਉਨ੍ਹਾਂ ਮੁਤਾਬਕ ਲੜਕੀ ਦੇ ਘਰਦਿਆਂ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।


ਇਹ ਵੀ ਪੜ੍ਹੋ: ਵੱਡੀ ਖਬਰ! ਅੰਮ੍ਰਿਤਸਰ ਦੇ ਖਾਸਾ ਬੀਐਸਐਫ ਕੈਂਪ ਵਿੱਚ ਅੰਨ੍ਹੇੇਵਾਹ ਫਾਇਰਿੰਗ, 5 ਜਵਾਨਾਂ ਦੀ ਮੌਤ, 2 ਜ਼ਖਮੀ