ਅੰਮ੍ਰਿਤਸਰ : ਦੇਸ਼ ਵਿੱਚ ਲਾਗੂ ਕੀਤੀ ਗਈ ਨੋਟ ਬੰਦੀ ਉੱਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਫਿਰ ਤੋਂ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਅੰਮ੍ਰਿਤਸਰ ਦੇ ਨੇੜਲੇ ਪਿੰਡ ਮੌਜੂਪੁਰ ਵਿੱਚ ਨੋਟ ਬੰਦੀ ਕਾਰਨ ਖ਼ੁਦਕੁਸ਼ੀ ਕਰ ਗਏ ਕਿਸਾਨ ਦੇ ਘਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਮੋਦੀ ਨੂੰ ਨੋਟ ਬੰਦੀ ਦੀ ਜ਼ਿੱਦ ਛੱਡਣੀ ਚਾਹੀਦੀ ਹੈ ਕਿਉਂਕਿ ਦੇਸ਼ ਵਿੱਚ ਲੋਕ ਮਰ ਰਹੇ ਹਨ।
ਪਿੰਡ ਦੇ ਕਿਸਾਨ ਕਿਸਾਨ ਰਵਿੰਦਰ ਸਿੰਘ ਦੀ ਬੇਟੀ ਦਾ ਵਿਆਹ ਪੰਜ ਦਸੰਬਰ ਨੂੰ ਹੈ ਪਰ ਨੋਟ ਬੰਦੀ ਦੇ ਕਾਰਨ ਉਸ ਨੂੰ ਆਪਣੇ ਪੈਸੇ ਲਈ ਵੀ ਧੱਕੇ ਖਾਣੇ ਪੈ ਰਹੇ ਸਨ। ਇਸ ਕਾਰਨ ਉਸ ਨੇ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਕੇਜਰੀਵਾਲ ਨੇ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਵੀ ਭਰੋਸਾ ਦਿੱਤਾ।