ਮੁਕਤਸਰ: ਜ਼ਿਲ੍ਹਾ ਮੁਕਤਸਰ ਤੋਂ ਇੱਕ 23 ਸਾਲਾ ਲੜਕੀ ਨੌਦੀਪ ਕੌਰ ਨੂੰ ਹਰਿਆਣਾ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਲੜਕੀ ਦਾ ਪਰਿਵਾਰ ਹੁਣ ਉਸ ਨੂੰ ਰਿਹਾਅ ਕਰਵਾਉਣ ਲਈ ਕਿਸਾਨ ਆਗੂਆਂ ਤੇ ਕਈ ਸਮਾਜ ਸੇਵੀਆਂ ਤੋਂ ਮਦਦ ਦੀ ਗੁਹਾਰ ਲਾ ਰਿਹਾ ਹੈ। ਦਰਅਸਲ, ਨੌਦੀਪ ਕੌਰ ਨਾਂ ਦੀ ਲੜਕੀ ਹਰਿਆਣਾ ਵਿੱਚ ਇੱਕ LED ਬਲਬ ਫੈਕਟੀ ਵਿੱਚ ਕੰਮ ਕਰਦੀ ਸੀ। ਉਹ ਆਪਣੀ ਨੌਕਰੀ ਛੱਡ ਕਿਸਾਨ ਅੰਦੋਲਨ ਦਾ ਹਿੱਸਾ ਬਣ ਗਈ। ਪਰਿਵਾਰ ਨੇ ਦੱਸਿਆ ਕਿ ਲੜਕੀ ਨੇ ਫੈਕਟਰੀ ਮਾਲਕਾਂ ਤੋਂ ਆਪਣੀ ਬਕਾਇਆ ਰਕਮ ਦੀ ਮੰਗ ਕੀਤੀ ਤਾਂ ਫੈਕਟਰੀ ਮਾਲਕਾਂ ਨੇ ਹਰਿਆਣਾ ਪੁਲਿਸ ਨੂੰ ਕਹਿ ਕਿ ਲੜਕੀ ਨੂੰ ਹਿਰਾਸਤ 'ਚ ਭੇਜ ਦਿੱਤਾ। ਪਰਿਵਾਰ ਦਾ ਇਲਜ਼ਾਮ ਹੈ ਕਿ ਲੜਕੀ ਨੂੰ ਥਾਣੇ ਲੈ ਜਾ ਕੇ ਉਸ 'ਤੇ ਭਾਰੀ ਜ਼ੁਲਮ ਕੀਤਾ ਗਿਆ। ਹੁਣ ਉਸ ਦੀ ਰਿਹਾਈ ਲਈ ਪਰਿਵਾਰ ਵੱਲੋਂ ਕਿਸਾਨ ਜਥੇਬੰਦੀਆਂ ਤੇ ਸਮਾਜ ਸੇਵੀਆਂ ਤੋਂ ਮਦਦ ਮੰਗੀ ਜਾ ਰਹੀ ਹੈ। ਇੱਕ ਵਾਸੀ ਨੇ ਦੱਸਿਆ ਕਿ ਲੜਕੀ ਸਿੰਘੂ ਬਾਡਰ ਕਿਸਾਨ ਅੰਦੋਲਨ 'ਚ ਸ਼ਾਮਲ ਸੀ। ਹਰਿਆਣਾ ਪੁਲਿਸ ਨੇ ਉਸ ਨੂੰ ਚੁੱਕ ਲਿਆ ਉਸ ਨਾਲ ਕੁੱਟਮਾਰ ਵੀ ਕੀਤੀ।
ਕਿਸਾਨ ਅੰਦੋਲਨ 'ਚ ਸ਼ਾਮਲ 23 ਸਾਲਾ ਲੜਕੀ ਪੁਲਿਸ ਹਿਰਾਸਤ 'ਚ, ਪਰਿਵਾਰ ਵੱਲੋਂ ਤਸ਼ੱਦਦ ਢਾਹੁਣ ਦੇ ਇਲਜ਼ਾਮ
ਏਬੀਪੀ ਸਾਂਝਾ | 08 Feb 2021 04:24 PM (IST)
ਜ਼ਿਲ੍ਹਾ ਮੁਕਤਸਰ ਤੋਂ ਇੱਕ 23 ਸਾਲਾ ਲੜਕੀ ਨੌਦੀਪ ਕੌਰ ਨੂੰ ਹਰਿਆਣਾ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਲੜਕੀ ਦਾ ਪਰਿਵਾਰ ਹੁਣ ਉਸ ਨੂੰ ਰਿਹਾਅ ਕਰਵਾਉਣ ਲਈ ਕਿਸਾਨ ਆਗੂਆਂ ਤੇ ਕਈ ਸਮਾਜ ਸੇਵੀਆਂ ਤੋਂ ਮਦਦ ਦੀ ਗੁਹਾਰ ਲਾ ਰਿਹਾ ਹੈ।
ਸੰਕੇਤਕ ਤਸਵੀਰ