ਹਸਪਤਾਲ ਦੇ ਹੋਸਟਲ 'ਚ 23 ਸਾਲਾ ਰੇਡੀਓਗ੍ਰਾਫਰ ਨੇ ਪੱਖੇ ਨਾਲ ਫ਼ਾਹਾ ਲੈ ਕੇ ਕੀਤੀ ਆਤਮ ਹੱਤਿਆ , ਚੱਲ ਰਿਹਾ ਸੀ ਤਲਾਕ ਦਾ ਕੇਸ
ਇੱਕ 23 ਸਾਲਾ ਰੇਡੀਓਗ੍ਰਾਫਰ ਨੇ ਹਸਪਤਾਲ ਦੇ ਹੋਸਟਲ ਵਿੱਚ ਪੱਖੇ ਨਾਲ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
ਪਟਿਆਲਾ : ਇੱਕ 23 ਸਾਲਾ ਰੇਡੀਓਗ੍ਰਾਫਰ ਨੇ ਹਸਪਤਾਲ ਦੇ ਹੋਸਟਲ ਵਿੱਚ ਪੱਖੇ ਨਾਲ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਘਟਨਾ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਹੈ।
ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਪਵਨ ਕੁਮਾਰ ਨੇ ਦੱਸਿਆ ਕਿ ਗੁਰਦਾਸਪੁਰ ਦੀ ਰਹਿਣ ਵਾਲੀ 23 ਸਾਲਾ ਆਰਤੀ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਰੇਡੀਓਲੋਜੀ ਵਿਭਾਗ ਵਿੱਚ ਬਤੌਰ ਰੇਡੀਓਗ੍ਰਾਫਰ ਕੰਮ ਕਰਦੀ ਸੀ। ਵੀਰਵਾਰ ਰਾਤ ਹੀ ਉਹ ਛੁੱਟੀ ਤੋਂ ਆਪਣੇ ਘਰ ਗੁਰਦਾਸਪੁਰ ਤੋਂ ਹੋਸਟਲ ਵਾਪਸ ਆਈ ਸੀ। ਸ਼ੁੱਕਰਵਾਰ ਸਵੇਰੇ ਜਦੋਂ ਆਰਤੀ ਦੇ ਕਮਰੇ ਦਾ ਦਰਵਾਜ਼ਾ ਕਾਫੀ ਦੇਰ ਤੱਕ ਨਾ ਖੁੱਲ੍ਹਿਆ ਤਾਂ ਸਾਥੀ ਕਰਮਚਾਰੀਆਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਕਮਰੇ ਦਾ ਦਰਵਾਜ਼ਾ ਤੋੜ ਕੇ ਅੰਦਰ ਜਾ ਕੇ ਦੇਖਿਆ ਤਾਂ ਆਰਤੀ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਥਾਣਾ ਸਿਵਲ ਲਾਈਨ ਦੇ ਇੰਚਾਰਜ ਵਿਜੇ ਪਾਲ ਨੇ ਦੱਸਿਆ ਕਿ ਆਰਤੀ ਦਾ ਤਲਾਕ ਦਾ ਕੇਸ ਚੱਲ ਰਿਹਾ ਸੀ ਅਤੇ ਵੀਰਵਾਰ ਨੂੰ ਵੀ ਉਹ ਪੇਸ਼ੀ ਭੁਗਤ ਕੇ ਪਟਿਆਲਾ ਸਥਿਤ ਆਪਣੇ ਹੋਸਟਲ ਵਿੱਚ ਵਾਪਸ ਆ ਗਈ ਸੀ। ਉਨ੍ਹਾਂ ਦੱਸਿਆ ਕਿ ਆਰਤੀ ਦੇ ਪਰਿਵਾਰਕ ਮੈਂਬਰਾਂ ਨੂੰ ਗੁਰਦਾਸਪੁਰ ਤੋਂ ਬੁਲਾਇਆ ਗਿਆ ਹੈ, ਉਨ੍ਹਾਂ ਦੇ ਬਿਆਨ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।