ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਬਰਨਾਲਾ ਦੇ ਭਦੌੜ ਵਿਧਾਨ ਸਭਾ ਹਲਕੇ ਦੇ ਪਿੰਡ ਕਾਹਨੇ ਕੇ ਦੇ 23 ਸਾਲਾ ਅਗਨੀਵੀਰ ਫ਼ੌਜੀ ਕੁਲਵਿੰਦਰ ਸਿੰਘ ਫਿਰੋਜ਼ਪੁਰ 'ਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ।

Punjab News: ਬਰਨਾਲਾ ਦੇ ਭਦੌੜ ਵਿਧਾਨ ਸਭਾ ਹਲਕੇ ਦੇ ਪਿੰਡ ਕਾਹਨੇ ਕੇ 'ਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਗ਼ਰੀਬ ਪਰਿਵਾਰ ਨਾਲ ਸਬੰਧਤ 23 ਸਾਲਾ ਅਗਨੀਵੀਰ ਫ਼ੌਜੀ ਕੁਲਵਿੰਦਰ ਸਿੰਘ ਫਿਰੋਜ਼ਪੁਰ 'ਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ।
ਕੁਲਵਿੰਦਰ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ ਤਿੰਨ ਸਾਲ ਪਹਿਲਾਂ ਫ਼ੌਜ ਦੀ 113 ਇੰਜੀਨੀਅਰ ਯੂਨਿਟ 'ਚ ਭਰਤੀ ਹੋਇਆ ਸੀ।
ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਸੁਧਾਰਣ ਦਾ ਸੁਫ਼ਨਾ ਲੈ ਕੇ ਦੇਸ਼ ਦੀ ਸੇਵਾ ਕਰ ਰਿਹਾ ਸੀ। ਉਸ ਦੀ ਬੇਵਕਤੀ ਮੌਤ ਨਾਲ ਪਰਿਵਾਰ 'ਚ ਮਾਤਮ ਛਾ ਗਿਆ ਹੈ। ਤਿਰੰਗੇ 'ਚ ਲਿਪਟੀ ਸ਼ਹੀਦ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਕਾਹਨੇਕੇ ਪਹੁੰਚੀ। ਫ਼ੌਜ ਅਧਿਕਾਰੀ ਲੈਫਟੀਨੈਂਟ ਸ਼ਿਵ ਲੋਚਨ ਅਤੇ ਫ਼ੌਜ ਦੀ ਟੁਕੜੀ ਨੇ ਉਸ ਨੂੰ ਪੂਰੇ ਫ਼ੌਜੀ ਸਨਮਾਨਾਂ ਨਾਲ ਅੰਤਿਮ ਸਲਾਮੀ ਦਿੱਤੀ। ਇਸ ਤੋਂ ਬਾਅਦ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਟ੍ਰੈਂਡਿੰਗ ਟੌਪਿਕ






















