Punjab News: ਬਰਨਾਲਾ ਦੇ ਭਦੌੜ ਵਿਧਾਨ ਸਭਾ ਹਲਕੇ ਦੇ ਪਿੰਡ ਕਾਹਨੇ ਕੇ 'ਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਗ਼ਰੀਬ ਪਰਿਵਾਰ ਨਾਲ ਸਬੰਧਤ 23 ਸਾਲਾ ਅਗਨੀਵੀਰ ਫ਼ੌਜੀ ਕੁਲਵਿੰਦਰ ਸਿੰਘ ਫਿਰੋਜ਼ਪੁਰ 'ਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ।

Continues below advertisement

ਕੁਲਵਿੰਦਰ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ ਤਿੰਨ ਸਾਲ ਪਹਿਲਾਂ ਫ਼ੌਜ ਦੀ 113 ਇੰਜੀਨੀਅਰ ਯੂਨਿਟ 'ਚ ਭਰਤੀ ਹੋਇਆ ਸੀ।

Continues below advertisement

ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਸੁਧਾਰਣ ਦਾ ਸੁਫ਼ਨਾ ਲੈ ਕੇ ਦੇਸ਼ ਦੀ ਸੇਵਾ ਕਰ ਰਿਹਾ ਸੀ। ਉਸ ਦੀ ਬੇਵਕਤੀ ਮੌਤ ਨਾਲ ਪਰਿਵਾਰ 'ਚ ਮਾਤਮ ਛਾ ਗਿਆ ਹੈ।  ਤਿਰੰਗੇ 'ਚ ਲਿਪਟੀ ਸ਼ਹੀਦ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਕਾਹਨੇਕੇ ਪਹੁੰਚੀ। ਫ਼ੌਜ ਅਧਿਕਾਰੀ ਲੈਫਟੀਨੈਂਟ ਸ਼ਿਵ ਲੋਚਨ ਅਤੇ ਫ਼ੌਜ ਦੀ ਟੁਕੜੀ ਨੇ ਉਸ ਨੂੰ ਪੂਰੇ ਫ਼ੌਜੀ ਸਨਮਾਨਾਂ ਨਾਲ ਅੰਤਿਮ ਸਲਾਮੀ ਦਿੱਤੀ। ਇਸ ਤੋਂ ਬਾਅਦ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।