(Source: ECI/ABP News)
‘ਫੈਪ ਨੈਸ਼ਨਲ ਐਵਾਰਡ-2022’ ਦੇ ਪਹਿਲੇ ਦਿਨ 230 ਸਕੂਲਾਂ ਅਤੇ 135 ਪ੍ਰਿਸੀਪਲਾ ਦਾ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨ
Punjab: ਨਵੀਂ ਸਿੱਖਿਆ ਨੀਤੀ-2022 ਨੂੰ ਲਾਗੂ ਕਰਨ ਵਿੱਚ ਦੇਸ਼ ਦੇ ਪ੍ਰਾਈਵੇਟ ਸਕੂਲ ਅਤੇ ਸੰਸਥਾਵਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਕਿਉਂਕਿ ਭਾਰਤ ’ਚ ਕੁੱਲ ਸਕੂਲਾਂ ਦੀ ਗਿਣਤੀ ਵਿਚੋਂ 26 ਫ਼ੀਸਦੀ ਪ੍ਰਾਈਵੇਟ ਸਕੂਲ ਹਨ
![‘ਫੈਪ ਨੈਸ਼ਨਲ ਐਵਾਰਡ-2022’ ਦੇ ਪਹਿਲੇ ਦਿਨ 230 ਸਕੂਲਾਂ ਅਤੇ 135 ਪ੍ਰਿਸੀਪਲਾ ਦਾ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨ 230 schools and 135 principals honored with special awards on the first day of 'FAP National Award-2022' ‘ਫੈਪ ਨੈਸ਼ਨਲ ਐਵਾਰਡ-2022’ ਦੇ ਪਹਿਲੇ ਦਿਨ 230 ਸਕੂਲਾਂ ਅਤੇ 135 ਪ੍ਰਿਸੀਪਲਾ ਦਾ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨ](https://feeds.abplive.com/onecms/images/uploaded-images/2022/10/29/866f94616a75caab6ff54d4200da97f2166706234019857_original.jpg?impolicy=abp_cdn&imwidth=1200&height=675)
Punjab: ਨਵੀਂ ਸਿੱਖਿਆ ਨੀਤੀ-2022 ਨੂੰ ਲਾਗੂ ਕਰਨ ਵਿੱਚ ਦੇਸ਼ ਦੇ ਪ੍ਰਾਈਵੇਟ ਸਕੂਲ ਅਤੇ ਸੰਸਥਾਵਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਕਿਉਂਕਿ ਭਾਰਤ ’ਚ ਕੁੱਲ ਸਕੂਲਾਂ ਦੀ ਗਿਣਤੀ ਵਿਚੋਂ 26 ਫ਼ੀਸਦੀ ਪ੍ਰਾਈਵੇਟ ਸਕੂਲ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਕੀਤਾ ਗਿਆ। ਇਸ ਮੌਕੇ ਉਹ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ (ਫੈਪ) ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਏ ‘ਨੈਸ਼ਨਲ ਸਕੂਲ ਐਵਾਰਡ-2022’ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ।
ਇਸ ਰਾਸ਼ਟਰ ਪੱਧਰੀ ਸਮਾਗਮ ਦੇ ਪਹਿਲੇ ਦਿਨ ਦੇਸ਼ ਭਰ ਤੋਂ 230 ਸਕੂਲਾਂ ਨੂੰ ‘ਬੈਸਟ ਨੈਸ਼ਨਲ ਸਕੂਲ’ ਐਵਾਰਡ ਦਿੱਤੇ ਗਏ ਜਦਕਿ 135 ਨੂੰ ਬੈਸਟ ਪ੍ਰਿਸੀਪਲ ਐਵਾਰਡ ਸ਼੍ਰੇਣੀ ਅਧੀਨ ਸਨਮਾਨ ਕੀਤਾ ਗਿਆ।ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਉਚੇਚੇ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਬੋਲਦਿਆਂ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਾਈਵੇਟ ਸਕੂਲਾਂ ਦੇ ਯੋਗਦਾਨ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਦੁਆਰਾ ਐਲਾਨੀ ਨਵੀਂ ਸਿੱਖਿਆ ਨੀਤੀ-2022 ਨੂੰ ਲਾਗੂ ਕਰਨ ਵਿੱਚ ਪ੍ਰਾਈਵੇਟ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਦੱਸਿਆ ਕਿ ਭਾਰਤ ਦੇ ਕੁੱਲ ਸਕੂਲਾਂ ਵਿੱਚੋਂ, ਨਿੱਜੀ ਖੇਤਰ ਦੇ ਸਕੂਲ ਕੁੱਲ ਗਿਣਤੀ ਦਾ 26 ਫ਼ੀਸਦੀ ਬਣਦੇ ਹਨ ਜਦਕਿ ਪੰਜਾਬ ਵਿੱਚ ਪ੍ਰਾਈਵੇਟ ਸੈਕਟਰ ਦੇ ਸਕੂਲਾਂ ਦੀ ਗਿਣਤੀ 30 ਫ਼ੀਸਦੀ ਹੈ ਜੋ ਰਾਸ਼ਟਰੀ ਔਸਤ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਕੁੱਲ ਦਾਖ਼ਲਾ ਅਨੁਪਾਤ ਦੇ ਅੰਕੜਿਆਂ ਨੂੰ ਸੁਧਾਰਨ ਵਿੱਚ ਪ੍ਰਾਈਵੇਟ ਸਕੂਲਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ, ਜਿਸ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ 100 ਫ਼ੀਸਦੀ ਦਾਖ਼ਲਾ ਯਕੀਨੀ ਬਣਾਉਣ ’ਚ ਪ੍ਰਾਈਵੇਟ ਸਕੂਲਾਂ ’ਤੇ ਵੱਡੀ ਜਿੰਮੇਵਾਰੀ ਹੈ ਤਾਂ ਜੋ ਦੇਸ਼ ਦੇ ਹਰ ਬੱਚੇ ਤੱਕ ਸਿੱਖਿਆ ਦੀ ਪਹੁੰਚ ਬਣਾਈ ਜਾ ਸਕੇ। ਉਨ੍ਹਾਂ ਦੇਸ਼ ਭਰ ਤੋਂ ਸਮਾਗਮ ’ਚ ਸ਼ਿਰਕਤ ਕਰਨ ਵਾਲੇ ਸਕੂਲਾਂ ਦੇ ਪ੍ਰਿਸੀਪਲ ਅਤੇ ਨੁਮਾਇੰਦਿਆਂ ਨੂੰ ਵੀ ਨਵੀਂ ਸਿੱਖਿਆ ਨੀਤੀ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਪ੍ਰਾਚੀਨ ਕਾਲ ਤੋਂ ਹੀ ਸਿੱਖਿਆ ਭਾਰਤ ਦੇ ਵਿਕਾਸ ਦਾ ਧੁਰਾ ਰਹੀ ਹੈ। ਸਾਡੇ ਪੂਰਵਜਾਂ ਨੇ ਸੈਂਕੜੇ ਸਾਲ ਪਹਿਲਾਂ ਨਾਲੰਦਾ ਅਤੇ ਤਕਸ਼ਿਲਾ ਦੇ ਰੂਪ ’ਚ ਵਿਸ਼ਵ ਦੀਆਂ ਸਭ ਤੋਂ ਵਧੀਆ ਯੂਨੀਵਰਸਿਟੀਆਂ ਬਣਾਈਆਂ ਅਤੇ ਸਭ ਤੋਂ ਵੱਡੀਆਂ ਲਾਇਬ੍ਰੇਰੀਆਂ ਦੀ ਸਥਾਪਨਾ ਕੀਤੀ।ਉਨ੍ਹਾਂ ਕਿਹਾ ਕਿ ਇੱਕ ਚੰਗੀ ਸਿੱਖਿਆ ਪ੍ਰਣਾਲੀ ਇੱਕ ਗਿਆਨਵਾਨ ਸਮਾਜ ਦੀ ਨੀਂਹ ਹੈ, ਜਿਸ ਨਾਲ ਇੱਕ ਅਗਾਂਹਵਧੂ, ਜਮਹੂਰੀ ਸਮਾਜ ਦਾ ਨਿਰਮਾਣ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਨਿਰਸੰਦੇਹ ਭਾਰਤ ਨੇ ਵਿਗਿਆਨ, ਤਕਨਾਲੋਜੀ, ਨਵੀਨਤਾ ਅਤੇ ਆਰਥਿਕ ਵਿਕਾਸ ਦੇ ਖੇਤਰਾਂ ਵਿੱਚ ਬਹੁਤ ਤਰੱਕੀ ਕੀਤੀ ਹੈ, ਪਰ ਸਿਰਫ਼ ਫੈਕਟਰੀਆਂ, ਡੈਮਾਂ, ਸੜਕਾਂ ਦਾ ਨਿਰਮਾਣ ਹੀ ਅਸਲ ਵਿਕਾਸ ਨਹੀਂ ਬਲਕਿ ਸਾਨੂੰ ਆਪਣੇ ਮਨਾਂ ’ਚ ਕਦਰਾਂ ਕੀਮਤਾਂ, ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਪ੍ਰਤੀ ਵਫ਼ਾਦਾਰ ਵੀ ਕਾਇਮ ਰੱਖਣੀ ਹੋਵੇਗੀ।
ਉਨ੍ਹਾਂ ਕਿਹਾ ਕਿ ਸਾਡੇ ਵਿਦਿਅਕ ਅਦਾਰਿਆਂ ਵਿੱਚ ਅਜਿਹੇ ਅਧਿਆਪਕ ਹੋਣੇ ਚਾਹੀਦੇ ਹਨ ਜੋ ਨੌਜਵਾਨ ਮਨਾਂ ਦੇ ਵਿਚਾਰਾਂ ਨੂੰ ਰੂਪ ਦੇ ਸਕਣ ਅਤੇ ਅਧਿਆਪਕ ਵਿਦਿਆਰਥੀਆਂ ਦੇ ਮਨਾਂ ਵਿੱਚ ਸਹੀ ਕਦਰਾਂ-ਕੀਮਤਾਂ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)