Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਰਹਿਣ ਵਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ। 24 ਸਾਲਾਂ ਲਵਪ੍ਰੀਤ ਸਿੰਘ ਦੋ ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਫ਼ੌਜ ਵਿਚ ਭਰਤੀ ਹੋਇਆ ਸੀ। ਇਹ ਨੌਜਵਾਨ ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿੱਚ ਤੈਨਾਤ ਸੀ।
ਮਿਲੀ ਜਾਣਕਾਰੀ ਅਨੁਸਾਰ ਜਵਾਨ ਨੂੰ ਡਿਊਟੀ ਦੌਰਾਨ ਦਹਿਸ਼ਤਗਰਦਾਂ ਵੱਲੋਂ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਨਾਲ ਜਵਾਨ ਮੌਕੇ 'ਤੇ ਹੀ ਸ਼ਹੀਦ ਹੋ ਗਿਆ ਇਸ ਅਗਨੀਵੀਰ ਦੇ ਸ਼ਹੀਦ ਹੋਣ ਦੀ ਖ਼ਬਰ ਪਹੁੰਚਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।