ਗੁਰਦਾਸਪੁਰ 'ਚ ਪ੍ਰੇਮ ਸਬੰਧਾਂ ਨੇ ਲਈ ਨੌਜਵਾਨ ਦੀ ਜਾਨ ,ਪ੍ਰੇਮਿਕਾ ਦੇ ਭਰਾਵਾਂ 'ਤੇ ਲੱਗੇ ਨੌਜਵਾਨ ਦੀ ਹੱਤਿਆ ਕਰਨ ਦੇ ਆਰੋਪ
Gurdaspur News : ਪ੍ਰੇਮ ਸਬੰਧਾਂ ਕਾਰਨ ਕਈ ਲੋਕ ਆਪਣੇ ਘਰ ਉਜਾੜ ਚੁੱਕੇ ਹਨ ਅਤੇ ਕਈ ਨੌਜਵਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਪਿੰਡ ਪਾਹੜਾ ਤੋਂ ਸਾਹਮਣੇ ਆਇਆ ਹੈ ,ਜਿੱਥੇ ਇੱਕ 25 ਸਾਲਾਂ ਨੌਜਵਾਨ ਸ਼ੁਭਮ ਦਾ ਕਤਲ ਕਰਕੇ
ਰਿਪੋਰਟਰ --- ਸਤਨਾਮ ਸਿੰਘ ਗੁਰਦਾਸਪੁਰ
Gurdaspur News : ਪ੍ਰੇਮ ਸਬੰਧਾਂ ਕਾਰਨ ਕਈ ਲੋਕ ਆਪਣੇ ਘਰ ਉਜਾੜ ਚੁੱਕੇ ਹਨ ਅਤੇ ਕਈ ਨੌਜਵਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਪਿੰਡ ਪਾਹੜਾ ਤੋਂ ਸਾਹਮਣੇ ਆਇਆ ਹੈ ,ਜਿੱਥੇ ਇੱਕ 25 ਸਾਲਾਂ ਨੌਜਵਾਨ ਸ਼ੁਭਮ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਪਿੰਡ ਦੇ ਹੀ ਖੇਤਾਂ ਵਿਚ ਸੁੱਟ ਦਿੱਤਾ ਗਿਆ। ਦੱਸਿਆ ਜਾ ਰਿਹਾਂ ਹੈ ਕਿ ਮ੍ਰਿਤਕ ਨੌਜਵਾਨ ਸ਼ੁਭਮ ਦੇ ਪਿੰਡ ਦੀ ਹੀ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ ਅਤੇ ਕੁੱਝ ਮਹੀਨੇ ਪਹਿਲਾਂ ਲੜਕੀ ਦਾ ਵਿਆਹ ਹੋਣ ਕਾਰਨ ਦੋਨਾਂ ਧਿਰਾਂ ਨੂੰ ਥਾਣੇ ਵਿੱਚ ਬਿਠਾ ਇੱਕ ਦੂਜੇ ਨਾਲ ਨਾ ਮਿਲਨ ਦਾ ਰਾਜ਼ੀਨਾਮਾ ਕਰਵਾਇਆ ਗਿਆ ਸੀ ਪਰ ਅੱਜ ਉਸਦਾ ਕਤਲ ਹੋਣ ਕਰਕੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਲੜਕੀ ਦੇ ਪਰਿਵਾਰ 'ਤੇ ਹੀ ਉਸਦੀ ਹੱਤਿਆ ਕਰਨ ਦੇ ਆਰੋਪ ਲਗਾਏ ਹਨ। ਇਸ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੇਹ ਨੂੰ ਕਬਜੇ ਵਿੱਚ ਲੈ ਕੇ ਜਾਂਚ ਪੜ੍ਹਤਾਲ ਸ਼ੁਰੁ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਘਰ ਅੰਦਰ ਦਾਖਲ ਹੋ ਕੇ ਫਾਇਰਿੰਗ, ਨੌਜਵਾਨ ਦੀ ਮੌਤ
ਸਾਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ੁਭਮ ਦੇ 8ਵੀਂ ਕਲਾਸ ਤੋਂ ਹੀ ਪਿੰਡ ਦੀ ਲੜਕੀ ਨਾਲ ਪ੍ਰੇਮ ਸੰਬੰਧ ਸਨ ਅਤੇ ਕੁਝ ਮਹੀਨੇ ਪਹਿਲਾਂ ਹੀ ਲੜਕੀ ਦਾ ਵਿਆਹ ਹੋਇਆ ਸੀ ਅਤੇ ਲੜਕੀ ਪਰਿਵਾਰ ਦੇ ਵੱਲੋਂ ਉਹਨਾਂ ਦੇ ਲੜਕੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਜਿਸ ਕਰਕੇ ਦੋਨਾਂ ਧਿਰਾਂ ਦਾ ਥਾਣੇ ਵਿੱਚ ਬੈਠ ਕੇ ਰਾਜ਼ੀਨਾਮਾ ਹੋ ਚੁੱਕਾ ਸੀ ਅਤੇ ਲੜਕੀ ਦਾ ਭਰਾ ਕੱਲ੍ਹ ਉਹਨਾਂ ਦੇ ਘਰ ਆਇਆ ਅਤੇ ਧੋਖੇ ਨਾਲ ਉਨ੍ਹਾਂ ਦੇ ਪੁੱਤਰ ਨੂੰ ਆਪਣੇ ਨਾਲ ਲੈ ਗਿਆ ਅਤੇ ਸਾਰੀ ਰਾਤ ਉਹਨਾਂ ਦਾ ਪੁੱਤਰ ਘਰ ਨਹੀਂ ਆਇਆ ਅਤੇ ਸਵੇਰੇ ਉਸਦੀ ਲਾਸ਼ ਪਿੰਡ ਦੇ ਹੀ ਖੇਤਾਂ ਵਿਚੋਂ ਮਿਲ਼ੀ। ਉਨ੍ਹਾਂ ਕਿਹਾ ਕਿ ਲੜਕੀ ਦੇ ਭਰਾਵਾਂ ਵੱਲੋਂ ਹੀ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਲੜਕੀ ਦੇ ਪਰਿਵਾਰ ਦੇ ਉਪਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਭੀੜ ਦਿਖਾਉਣ ਲਈ ਕੇਜਰੀਵਾਲ ਦੇ ਰੋਡ ਸ਼ੋਅ 'ਚ ਦੂਜੇ ਜ਼ਿਲ੍ਹਿਆਂ ਤੋਂ ਲੋਕ ਕਿਰਾਏ ’ਤੇ ਲਿਆਂਦੇ: ਨਵਜੋਤ ਸਿੱਧੂ
ਇਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਥਾਣਾ ਤਿੱਬੜ ਦੀ ਐੱਸਐੱਚਓ ਅਮਨਦੀਪ ਕੌਰ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦੇ ਹੀ ਉਹਨਾਂ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।