Amritsar news: ਹਰੇਕ ਮਾਤਾ ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਨ੍ਹਾਂ ਦੇ ਬੱਚੇ ਪੜ੍ਹ ਲਿਖ ਕੇ ਇੱਕ ਚੰਗਾ ਮੁਕਾਮ ਹਾਸਿਲ ਕਰਨ ਅਤੇ ਦੇਸ਼-ਵਿਦੇਸ਼ ਵਿੱਚ ਉਨ੍ਹਾਂ ਦਾ ਨਾਂ ਰੋਸ਼ਨ ਕਰਨ। ਉੱਥੇ ਹੀ ਅਜਨਾਲਾ ਦੀ ਕੋਮਲਜੀਤ ਕੌਰ 25 ਸਾਲ ਦੀ ਉਮਰ 'ਚ ਕੈਨੇਡਾ ਦੀ ਪੁਲਿਸ 'ਚ ਕਰੈਕਸ਼ਨਲ ਪੀਸ ਅਫ਼ਸਰ ਬਣ ਕੇ ਆਪਣੇ ਮਾਤਾ-ਪਿਤਾ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।


ਇਸ ਨੂੰ ਲੈ ਕੇ ਕੋਮਲਜੀਤ ਕੌਰ ਦੇ ਪਰਿਵਾਰ ਦੇ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਪਰਿਵਾਰਿਕ ਮੈਂਬਰ ਇੱਕ ਦੂਸਰੇ ਦਾ ਮੂੰਹ ਮਿੱਠਾ ਕਰਵਾ ਰਹੇ ਹਨ। ਉੱਥੇ ਹੀ ਇਲਾਕੇ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਦੇ ਫੋਨ ਕੋਮਲਜੀਤ ਕੌਰ ਦੇ ਮਾਤਾ ਪਿਤਾ ਨੂੰ ਆ ਰਹੇ ਹਨ ਅਤੇ ਰਿਸ਼ਤੇਦਾਰ ਅਤੇ ਲੋਕ ਵਧਾਈ ਦੇ ਰਹੇ ਹਨ।


ਇਹ ਵੀ ਪੜ੍ਹੋ: Punjab News: ਸੁਲਤਾਨਪੁਰ ਲੋਧੀ ਗੋਲੀਬਾਰੀ ਲਈ ਮੁੱਖ ਮੰਤਰੀ ਜ਼ਿੰਮੇਵਾਰ, SGPC ਨੇ ਸੌਂਪੀ ਰਿਪੋਰਟ, ਜਾਣੋ ਕੀ ਕੀਤੇ ਖ਼ੁਲਾਸੇ


ਇਸ ਮੌਕੇ ਕੋਮਲਜੀਤ ਕੌਰ ਦੇ ਮਾਤਾ ਰਣਬੀਰ ਕੌਰ ਪਿਤਾ ਮਨਵੀਰ ਸਿੰਘ ਬੱਲ ਅਤੇ ਭਰਾ ਸੁਖਦੀਪ ਸਿੰਘ ਬੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਬਹੁਤ ਜਿਆਦਾ ਖੁਸ਼ੀ ਹੈ ਕਿ ਕੋਮਲਜੀਤ ਕੌਰ ਨੇ ਉਨ੍ਹਾਂ ਦਾ ਨਾਮ ਰੋਸ਼ਨ ਕੀਤਾ ਹੈ। ਕੋਮਲ ਦੀ ਮਾਤਾ ਨੇ ਦੱਸਿਆ ਕਿ ਕੋਮਲਜੀਤ ਕੈਨੇਡਾ 'ਚ ਕਰੈਕਸ਼ਨਲ ਪੀਸ ਅਫਸਰ ਵਜੋਂ ਤਾਇਨਾਤ ਹੋਈ ਹੈ ਅਤੇ ਇਹ ਸਭ ਕੁਝ ਕੋਮਲਜੀਤ ਕੌਰ ਦੀ ਮਿਹਨਤ ਕਰਕੇ ਹੀ ਹੋਇਆ ਹੈ।


ਕੋਮਲਜੀਤ ਕੌਰ ਸ਼ੁਰੂ ਤੋਂ ਹੀ ਬਹੁਤ ਮਿਹਨਤੀ ਸੀ ਅਤੇ ਵਿਦੇਸ਼ ਕੈਨੇਡਾ ਵਿੱਚ ਜਾ ਕੇ ਉਸ ਵੱਲੋਂ ਕੜੀ ਮਿਹਨਤ ਅਤੇ ਪੜ੍ਹਾਈ ਕਰਨ ਤੋਂ ਬਾਅਦ ਇਹ ਮੁਕਾਮ ਹਾਸਿਲ ਕੀਤਾ ਗਿਆ ਹੈ। ਉਨ੍ਹਾਂ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਪੜਾਉਣ ਅਤੇ ਮੌਕਾ ਦੇਣ ਤਾਂ ਜੋ ਉਹ ਵੀ ਇੱਕ ਚੰਗਾ ਮੁਕਾਮ ਹਾਸਿਲ ਕਰਕੇ ਉਨ੍ਹਾਂ ਦੇ ਮਾਤਾ-ਪਿਤਾ ਅਤੇ ਇਲਾਕੇ ਦਾ ਨਾਂ ਰੋਸ਼ਨ ਕਰ ਸਕਣ।


ਇਹ ਵੀ ਪੜ੍ਹੋ: Amritsar News: ਦਿਨ-ਦਿਹਾੜੇ ਗਰਭਵਤੀ ਔਰਤ ਦਾ ਗੋਲੀ ਮਾਰ ਕੇ ਕਤਲ, ਵੀਡੀਓ ਵਾਇਰਲ