ਗੁਰਦਾਸਪੁਰ: ਦੀਨਾਨਗਰ ਦੇ ਕਸਬਾ ਪੁਰਾਣਾ ਸ਼ਾਲਾ ਦੇ ਪਿੰਡ ਜਗਤਪੁਰ ਵਿੱਚ ਕੁਛ ਅਣਪਛਾਤੇ ਨੌਜਵਾਨਾਂ ਨੇ ਸ਼ਿਵਸੈਨਾ ਬਾਲ ਠਾਕਰੇ ਦੇ ਲੀਡਰ ਅਜੈ ਕੁਮਾਰ ਨੂੰ ਗੋਲੀ ਮਾਰ ਦਿੱਤੀ। ਇਸ ਦੌਰਾਨ ਮੌਕੇ 'ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।
ਮ੍ਰਿਤਕ ਲੀਡਰ ਅਜੈ ਕੁਮਾਰ ਦੀ ਉਮਰ ਕਰੀਬ 25 ਸਾਲ ਸੀ। ਪੁਲਿਸ ਮੌਕੇ 'ਤੇ ਪਹੁੰਚ ਚੁੱਕੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।