ਪੜਚੋਲ ਕਰੋ

'ਪੇਂਡੂ ਲਿੰਕ ਸੜਕਾਂ ਦੇ ਮੁੜ ਨਿਰਮਾਣ ਦੀ ਮੁਹਿੰਮ ਤਹਿਤ ਹੁਣ ਤੱਕ 2500 ਕਿਲੋਮੀਟਰ ਸੜਕਾਂ ਨੂੰ ਕੀਤਾ ਗਿਆ ਕਵਰ'

ਚੰਡੀਗੜ੍ਹ : ਇਸ ਮੁਹਿੰਮ ਤਹਿਤ ਹੁਣ ਤੱਕ ਕਰੀਬ 2500 ਕਿਲੋਮੀਟਰ ਲਿੰਕ ਸੜਕਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ।

ਚੰਡੀਗੜ੍ਹ : ਰਾਹਗੀਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਮੰਡੀ ਬੋਰਡ ਨੇ ਕਣਕ ਦੀ ਵਾਢੀ ਦੇ ਸੀਜ਼ਨ ਤੋਂ ਬਾਅਦ ਕਿਸਾਨਾਂ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਪੇਂਡੂ ਲਿੰਕ ਸੜਕਾਂ ਦੇ ਕਿਨਾਰੇ 'ਤੇ ਬਰਮਾਂ (ਕੱਚੇ ਕਿਨਾਰੇ) ਦੇ ਮੁੜ ਨਿਰਮਾਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ ।

ਇਸ ਮੁਹਿੰਮ ਤਹਿਤ ਹੁਣ ਤੱਕ ਕਰੀਬ 2500 ਕਿਲੋਮੀਟਰ ਲਿੰਕ ਸੜਕਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ। ਗੌਰਤਲਬ ਹੈ ਕਿ ਸੜਕ ਦੀਆਂ ਬਰਮਾਂ ਨਾ ਹੋਣ ਕਰਕੇ ਕਈ ਹਾਦਸੇ ਵਾਪਰਨ ਤੋਂ ਇਲਾਵਾ ਨਵੀਆਂ ਬਣੀਆਂ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਕਈ ਲਿੰਕ ਸੜਕਾਂ ਦੇ ਨਾਲ ਬਰਮਾਂ ਨਾ ਹੋਣ ਕਰਕੇ ਰਾਹਗੀਰਾਂ ਨੂੰ ਖੱਜਲ-ਖੁਆਰ ਹੋਣਾ ਪਿਆ ਕਿਉਂਕਿ ਇਸ ਨਾਲ ਪੇਂਡੂ ਲਿੰਕ ਸੜਕਾਂ ਤੰਗ ਹੋ ਗਈਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸਰਵਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਕਈ ਉਪਰਾਲੇ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਹਿੱਸੇ ਵਜੋਂ ਮੰਡੀ ਬੋਰਡ ਨੇ ਲਿੰਕ ਸੜਕਾਂ ਦੇ ਦੋਵੇਂ ਪਾਸੇ ਬਰਮਾਂ ਦੀ ਮੁੜ ਉਸਾਰੀ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕਰਕੇ ਇਸ ਵਿਸ਼ੇਸ਼ ਪਹਿਲਕਦਮੀ ਦੀ ਅਗਵਾਈ ਕੀਤੀ ਹੈ।

ਚੇਅਰਮੈਨ ਨੇ ਕਿਹਾ ਕਿ ਕਿਸਾਨ ਵੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਨੇਕ ਉਪਰਾਲੇ ਲਈ ਅਧਿਕਾਰੀਆਂ ਨੂੰ ਦਿਲੋਂ ਸਹਿਯੋਗ ਦੇ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਦਮ ਤੰਗ ਲਿੰਕ ਸੜਕਾਂ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਦੀਆਂ ਘਟਨਾਵਾਂ ਨੂੰ ਘਟਾਉਣ ਵਿੱਚ ਸਹਾਈ ਸਿੱਧ ਹੋਵੇਗਾ ਜਿਸ ਨਾਲ ਕਈ ਕੀਮਤੀ ਜਾਨਾਂ ਬਚ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਆਦਾਤਰ ਕੰਮ ਝੋਨੇ ਦਾ ਬਿਜਾਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਹੋਣ ਦੀ ਸੰਭਾਵਨਾ ਹੈ।

ਚੇਅਰਮੈਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਰੋਡ ਬਰਮਾਂ ਦੇ ਨਿਰਮਾਣ ਲਈ ਫੀਲਡ ਇੰਜੀਨੀਅਰਾਂ ਨੂੰ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਕਾਰਜ ਵਿਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਰਵੀ ਭਗਤ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਕੰਮ ਨੂੰ ਸਮਾਂਬੱਧ ਅਤੇ ਨਤੀਜਾਮੁਖੀ ਢੰਗ ਨਾਲ ਪੂਰਾ ਕੀਤਾ ਜਾ ਸਕੇ।

ਇਸ ਅਨੁਸਾਰ ਫੀਲਡ ਇੰਜਨੀਅਰਾਂ ਨੇ ਸੜਕ ਦੇ ਬਰਮਾਂ ਦੀ ਉਸਾਰੀ ਅਤੇ ਬਰਮਾਂ ’ਤੇ ਮਿੱਟੀ ਭਰਨ ਦਾ ਕਾਰਜ ਆਰੰਭਿਆ ਹੈ। ਕਣਕ ਦੀ ਵਾਢੀ ਤੋਂ ਬਾਅਦ ਖਾਲੀ ਪਈ ਖੇਤੀ ਵਾਲੀ ਜ਼ਮੀਨ ਵਿੱਚੋਂ ਮਿੱਟੀ ਲਿਆ ਕੇ ਕੰਮ ਨੂੰ ਆਧੁਨਿਕ ਮਸ਼ੀਨੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਹ ਮਸ਼ੀਨੀ ਵਿਧੀ ਇਹ ਵੀ ਯਕੀਨੀ ਬਣਾਉਂਦੀ ਹੈ ਕਿ ਵਾਹੀਯੋਗ ਜ਼ਮੀਨ ਦਾ ਪੱਧਰ ਖਰਾਬ ਨਾ ਹੋਵੇ।

ਇਹ ਸਾਰਾ ਕੰਮ ਫੀਲਡ ਇੰਜੀਨੀਅਰਾਂ ਦੁਆਰਾ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਤਹਿਤ ਉਸਾਰੀ ਏਜੰਸੀਆਂ ਨਾਲ ਤਾਲਮੇਲ ਜ਼ਰੀਏ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਓਵਰਟੇਕ ਕਰਨ ਸਮੇਂ ਭਾਰੀ ਵਾਹਨ ਕੱਚੇ ਬਰਮਾਂ ਤੋਂ ਲੰਘਦੇ ਹਨ, ਜਿਸ ਨਾਲ ਬਰਮਾਂ ਦਾ ਨੁਕਸਾਨ ਹੁੰਦਾ ਹੈ ਅਤੇ ਬਰਮਾ ਤੋਂ ਮਿੱਟੀ ਹਟਦੀ ਰਹਿੰਦੀ ਹੈ । ਬਰਮਾਂ ਦੀ ਘੱਟ ਚੌੜਾਈ ਸੜਕਾਂ ਨੂੰ ਜਲਦੀ ਨੁਕਸਾਨ ਪਹੁੰਚਾਉਂਦੀ ਹੈ, ਖੇਤੀਬਾੜੀ ਵਾਲੀ ਜ਼ਮੀਨ ਤੋਂ ਸੜਕਾਂ ਦੀ ਹੇਠਲੀ ਸਤਹੀ ‘ਚ ਪਾਣੀ ਦਾਖਲ ਹੁੰਦਾ ਹੈ, ਜਿਸ ਨਾਲ ਸੜਕ ਦੀ ਪਰਤ ਨੂੰ ਨੁਕਸਾਨ ਹੁੰਦਾ ਹੈ। ਇਸ ਕਾਰਨ ਵਾਹਨਾਂ ਨੂੰ ਓਵਰਟੇਕ ਕਰਨ ਸਮੇਂ ਸੜਕ ਹਾਦਸੇ ਵੀ ਵਾਪਰਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨ ਪੈਣਾ ਔਰਤਾਂ ਨੂੰ ਇੰਤਜ਼ਾਰ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨ ਪੈਣਾ ਔਰਤਾਂ ਨੂੰ ਇੰਤਜ਼ਾਰ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Advertisement
ABP Premium

ਵੀਡੀਓਜ਼

65 ਲੱਖ ਪਰਿਵਾਰਾਂ ਦੀ ਸਿਹਤ ਲਈ ਬਜਟ 'ਚ ਵੱਡਾ ਐਲਾਨKhanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨ ਪੈਣਾ ਔਰਤਾਂ ਨੂੰ ਇੰਤਜ਼ਾਰ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨ ਪੈਣਾ ਔਰਤਾਂ ਨੂੰ ਇੰਤਜ਼ਾਰ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Punjab Budget: ਆਪ ਨੇ ਬਜਟ 'ਚ ਵਿਦਿਆਰਥੀਆਂ ਦਾ ਰੱਖਿਆ ਖ਼ਾਸ ਖਿਆਲ ! ਸਿੱਖਿਆ ਲਈ ਰੱਖਿਆ 17,925 ਕਰੋੜ ਰੁਪਏ ਦਾ ਬਜਟ
Punjab Budget: ਆਪ ਨੇ ਬਜਟ 'ਚ ਵਿਦਿਆਰਥੀਆਂ ਦਾ ਰੱਖਿਆ ਖ਼ਾਸ ਖਿਆਲ ! ਸਿੱਖਿਆ ਲਈ ਰੱਖਿਆ 17,925 ਕਰੋੜ ਰੁਪਏ ਦਾ ਬਜਟ
Punjab Budget: ਖੇਤੀਬਾੜੀ ਲਈ ਪੰਜਾਬ ਸਰਕਾਰ ਨੇ ਰੱਖਿਆ 14524 ਕਰੋੜ ਦਾ ਬਜਟ,  ਜਾਣੋ ਕੀ ਮਿਲਣਗੀਆਂ ਸਹੂਲਤਾਂ
Punjab Budget: ਖੇਤੀਬਾੜੀ ਲਈ ਪੰਜਾਬ ਸਰਕਾਰ ਨੇ ਰੱਖਿਆ 14524 ਕਰੋੜ ਦਾ ਬਜਟ, ਜਾਣੋ ਕੀ ਮਿਲਣਗੀਆਂ ਸਹੂਲਤਾਂ
Embed widget